ਪਿੰਡ ਸਰੂਪਵਾਲੀ ਖ਼ੁਰਦ ਦੇ ਨੌਜਵਾਨ ਦਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਆਂਢੀਆਂ ਨਾਲ ਚੱਲ ਰਿਹਾ ਸੀ ਪਾਣੀ ਦਾ ਰੌਲਾ

Murder

ਮੁਹਾਲੀ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ,ਚੋਰੀ, ਕਤਲ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ। 

ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਪਿੰਡ ਸਰੂਪਵਾਲੀ ਖ਼ੁਰਦ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਨੌਜਵਾਨ ਕੁਲਦੀਪ ਸਿੰਘ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦੀ ਜਾਣਕਾਰੀ ਆਈ ਹੈ।

ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡਾ ਗੁਆਂਢੀਆਂ ਨਾਲ ਪਾਣੀ ਦਾ ਰੌਲਾ ਚੱਲ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੇ ਬੀਤੇ ਦਿਨ ਕੁਲਦੀਪ ਨਾਲ ਕੁੱਟਮਾਰ ਕੀਤੀ।

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਕੁਲਦੀਪ ਦੀ ਹਾਲਤ ਜ਼ਿਆਦਾ ਖ਼ਰਾਬ ਹੋਣ ਕਾਰਨ ਉਸਨੂੰ ਸਿਵਲ ਹਸਪਤਾਲ ਬਟਾਲਾ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।