ਸਿੱਖ ਸੰਗਤ 'ਚ ਖ਼ੁਸ਼ੀ ਦੀ ਲਹਿਰ, ਅੱਜ ਮੁੜ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਦਾ ਲਾਂਘਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹਿਲੇ ਜੱਥੇ 'ਚ ਸਾਰੀ ਪੰਜਾਬ ਵਜ਼ਾਰਤ 18 ਨਵੰਬਰ ਨੂੰ ਜਾਵੇਗੀ ਪਾਕਿਸਤਾਨ ਮੱਥਾ ਟੇਕਣ 

Kartarpur Corridor

 

ਨਵੀਂ ਦਿੱਲੀ : ਸਰਕਾਰ ਨੇ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਬੁੱਧਵਾਰ ਨੂੰ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ। ਕਰਤਾਰਪੁਰ ਕੌਰੀਡੋਰ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ ਦਾ ਉਹ ਟਿਕਾਣਾ ਹੈ ਜਿਥੇ ਉਹ ਅਪਣੀ ਉਮਰ ਦੇ ਆਖ਼ਰੀ ਸਮਿਆਂ ਦੌਰਾਨ ਰਹੇ। ਕਰਤਾਰਪੁਰ ਸਾਹਿਬ ਵਿਖੇ ਬਣਿਆ ਇਤਿਹਾਸਕ ਗੁਰਦੁਆਰਾ ਪਾਕਿਸਤਾਨ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਗੁਰਦੁਆਰੇ ਨਾਲ ਜੋੜਦਾ ਹੈ।

ਅਮਿਤ ਸ਼ਾਹ ਨੇ ਕਿਹਾ ਕਿ ਇਹ ਫ਼ੈਸਲਾ ਗੁਰੂ ਨਾਨਕ ਸਾਹਿਬ ਅਤੇ ਸਿੱਖਾਂ ਪ੍ਰਤੀ ਮੋਦੀ ਸਰਕਾਰ ਦੀ ਸ਼ਰਧਾ ਨੂੰ ਦਰਸਾਉਂਦਾ ਹੈ। ਉਨ੍ਹਾਂ ਟਵੀਟ ਕੀਤਾ, ‘‘ਇਕ ਵੱਡਾ ਫ਼ੈਸਲਾ ਜੋ ਲੱਖਾਂ ਸਿੱਖ ਸ਼ਰਧਾਲੂਆਂ ਨੂੰ ਲਾਭ ਪਹੁੰਚਾਏਗਾ, ਨਰਿੰਦਰ ਮੋਦੀ ਸਰਕਾਰ ਨੇ ਕਲ 17 ਨਵੰਬਰ ਤੋਂ ਕਰਤਾਰਪੁਰ ਸਾਹਿਬ ਕੌਰੀਡੋਰ ਨੂੰ ਫਿਰ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ।’’ ਗ੍ਰਹਿ ਮੰਤਰੀ ਨੇ ਕਿਹਾ, ‘‘ਦੇਸ਼ 19 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਿਆਰੀ ਕਰ ਰਿਹਾ ਹੈ ਅਤੇ ਮੈਨੂੰ ਵਿਸ਼ਵਾਸ ਹੈ ਕਿ ਇਹ ਕਦਮ ਦੇਸ਼ ਭਰ ਵਿਚ ਖ਼ੁਸ਼ੀ ਅਤੇ ਉਤਸ਼ਾਹ ਨੂੰ ਹੋਰ ਵਧਾਏਗਾ।’’