32 ਕਿਸਾਨ ਜਥੇਬੰਦੀਆਂ ਦੀ CM ਚੰਨੀ ਨਾਲ ਪਹਿਲੀ ਮੀਟਿੰਗ ਅੱਜ

ਏਜੰਸੀ

ਖ਼ਬਰਾਂ, ਪੰਜਾਬ

ਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਵਨ ਵਿਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ

The first meeting of farmers' organizations with CM Channi today

 

ਚੰਡੀਗੜ੍ਹ : ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਦਾ ਇਕ ਵਫ਼ਦ ਅੱਜ 17 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਚੰਡੀਗੜ੍ਹ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰੇਗਾ। ਬੈਠਕ ਤੋਂ ਬਾਅਦ ਕਿਸਾਨ ਜਥੇਬੰਦੀਆਂ ਵਲੋਂ ਕਿਸਾਨ ਭਵਨ ਵਿਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਗੱਲਬਾਤ ਦੌਰਾਨ ਕਈ ਮੰਗਾਂ ਰੱਖੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਮੁੱਖ ਮੰਗਾਂ ਵਿਚ ਡੀ.ਏ.ਪੀ. ਦੀ ਲੋੜੀਂਦਾ ਸਟਾਕ ਅਤੇ ਸਮੇਂ ’ਤੇ ਸਪਲਾਈ, ਝੋਨੇ ਦੀ ਖਰੀਦ ਜਾਰੀ ਰੱਖਣ, ਗੁਲਾਬੀ ਸੁੰਡੀ ਨਾਲ ਨਸ਼ਟ ਹੋਈ ਕਪਾਹ ਅਤੇ ਮੱਕੀ ਦੀ ਫਸਲ ਦਾ ਮੁਆਵਜ਼ਾ, ਕਿਸਾਨਾਂ ਦਾ ਕਰਜ਼ਾ, ਫਿਰੋਜ਼ਪੁਰ ਦੀ ਘਟਨਾ ਵਿਚ ਸ਼ਾਮਲ ਅਕਾਲੀ ਨੇਤਾਵਾਂ ਦੀ ਗ੍ਰਿਫ਼ਤਾਰੀ, ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਿਸਾਂ ਨੂੰ ਜਲਦੀ ਮੁਆਵਜ਼ਾ ਅਤੇ ਰੋਜ਼ਗਾਰ ਦੀ ਵਿਵਸਥਾ, ਸਬਜ਼ੀ ਉਤਪਾਦਕਾਂ ਨੂੰ ਬਿਜਲੀ ਦੀ ਸਪਲਾਈ ਯਕੀਨੀ ਕਰਨ ਤੋਂ ਇਲਾਵਾ ਖੇਤੀ ਦੇ ਹੋਰ ਮੁੱਦਿਆਂ ਨੂੰ ਵੀ ਚੁੱਕਿਆ ਜਾਵੇਗਾ।