NCB ਦੇ ਹੱਥ ਲੱਗੀ ਵੱਡੀ ਸਫਲਤਾ: 20 ਕਿਲੋ ਹੈਰੋਇਨ ਅਤੇ 17 ਗ੍ਰਾਮ ਅਫੀਮ ਸਣੇ 1 ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5.86 ਲੱਖ ਰੁਪਏ ਦੀ ਨਕਦੀ ਅਤੇ ਵਿਦੇਸ਼ੀ ਕਰੰਸੀਸਣੇ ਹੋਰ ਸਾਮਾਨ ਵੀ ਬਰਾਮਦ

NCB recovers 20 kg heroin from Ludhiana

 

ਚੰਡੀਗੜ੍ਹ:  ਨਾਰਕੋਟਿਕਸ ਕੰਟਰੋਲ ਬਿਊਰੋ ਚੰਡੀਗੜ੍ਹ ਨੂੰ ਵੱਡੀ ਸਫਲਤਾ ਮਿਲੀ ਹੈ। ਲੁਧਿਆਣਾ ਜ਼ਿਲ੍ਹੇ ਦੇ ਦੁੱਗਰੀ ਇਲਾਕੇ ਵਿਚੋਂ ਇਕ ਵਿਅਕਤੀ ਨੂੰ ਭਾਰੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 20 ਕਿਲੋ ਹੈਰੋਇਨ, ਅਫੀਮ, ਨਸ਼ੀਲੇ ਪਦਾਰਥ, ਕੁਝ ਗੋਲੀਆਂ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਗਈ ਹੈ। ਪੁਲਿਸ ਅਨੁਸਾਰ ਬਾਜ਼ਾਰ ਵਿਚ ਇਸ ਨਸ਼ੇ ਦੀ ਕੀਮਤ 5.5 ਲੱਖ ਰੁਪਏ ਦੱਸੀ ਜਾ ਰਹੀ ਹੈ।

ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਐਨਸੀਬੀ ਦੀ ਚੰਡੀਗੜ੍ਹ ਯੂਨਿਟ ਨੇ ਹੈਰੋਇਨ ਤੋਂ ਇਲਾਵਾ 5.86 ਲੱਖ ਰੁਪਏ ਦੀ ਨਕਦੀ, 2,850 ਰੁਪਏ ਦੀ ਵਿਦੇਸ਼ੀ ਕਰੰਸੀ, ਦੋ ਕਾਰਤੂਸ, 20 ਮਹਿੰਗੀਆਂ ਘੜੀਆਂ ਅਤੇ ਕੁਝ ਚਾਂਦੀ ਦੇ ਸਿੱਕੇ ਜ਼ਬਤ ਕੀਤੇ ਹਨ। ਡਿਪਟੀ ਡਾਇਰੈਕਟਰ ਜਨਰਲ, ਐਨਸੀਬੀ (ਚੰਡੀਗੜ੍ਹ ਯੂਨਿਟ) ਗਿਆਨੇਸ਼ਵਰ ਸਿੰਘ ਨੇ ਮੀਡੀਆ ਨੂੰ ਦੱਸਿਆ, "ਅਸੀਂ 20 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਜ਼ਬਤ ਕੀਤੀ ਹੈ।"

ਉਹਨਾਂ ਦੱਸਿਆ ਕਿ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਹਨਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਐਨਸੀਬੀ ਚੰਡੀਗੜ੍ਹ ਨੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤੇ ਹੋਰ ਧਾਰਾਵਾਂ ਸਮੇਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਿਸ ਨੇ ਮੁਲਜ਼ਮ ਦਾ 6 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।