ਅੰਮ੍ਰਿਤਸਰ ਪੁਲਿਸ ਦੀ ਸਫਲਤਾ, 3 ਹੈਂਡ ਗ੍ਰਨੇਡ ਅਤੇ 1 ਲੱਖ ਦੀ ਨਕਦੀ ਸਮੇਤ 2 ਮੁਲਜ਼ਮ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਕੀਤਾ ਕਾਬੂ

photo

 

ਅੰਮ੍ਰਿਤਸਰ : ਪੰਜਾਬ ਦੇ ਅੰਮ੍ਰਿਤਸਰ 'ਚ ਸਥਾਨਕ ਪੁਲਿਸ ਨੇ 3 ਹੈਂਡ ਗ੍ਰਨੇਡਾਂ ਸਮੇਤ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਇਹ ਦੋਵੇਂ ਅੱਤਵਾਦੀ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ ਅਤੇ ਅੰਮ੍ਰਿਤਸਰ ਤੋਂ ਪਠਾਨਕੋਟ ਵੱਲ ਜਾ ਰਹੇ ਸਨ। ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਨਾਕਾ ਲਗਾ ਕੇ ਦੋਵਾਂ ਦੋਸ਼ੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ।

ਜਾਣਕਾਰੀ ਅਨੁਸਾਰ ਫਿਰੋਜ਼ਪੁਰ ਦੇ ਰਹਿਣ ਵਾਲੇ ਪ੍ਰਕਾਸ਼ ਸਿੰਘ ਅਤੇ ਅੰਗਰੇਜ ਸਿੰਘ ਕਾਰ 'ਚ ਸਵਾਰ ਹੋ ਕੇ ਪਠਾਨਕੋਟ ਵੱਲ ਜਾ ਰਹੇ ਸਨ। ਅੰਮ੍ਰਿਤਸਰ ਦੇ ਮਕਬੂਲਪੁਰਾ ਪੁਲਿਸ ਨੂੰ ਇਸ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਨਾਕਾ ਲਗਾਇਆ ਗਿਆ। ਜਿੱਥੇ ਮੁਲਜ਼ਮਾਂ ਨੂੰ ਫੜਨ ਵਿੱਚ ਸਫਲਤਾ ਮਿਲੀ ਹੈ।

ਫਿਲਹਾਲ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਦੋਵਾਂ ਕੋਲੋਂ ਤਿੰਨ ਹੈਂਡ ਗਰਨੇਡਾਂ ਤੋਂ ਇਲਾਵਾ ਇੱਕ ਮੋਟਰਸਾਈਕਲ ਅਤੇ ਇੱਕ ਲੱਖ ਰੁਪਏ ਬਰਾਮਦ ਕੀਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਦੋਸ਼ੀ ਪਾਕਿਸਤਾਨ ਤੋਂ ਮਿਲੇ ਟਿਕਾਣੇ ਤੋਂ ਗ੍ਰਨੇਡ ਚੁੱਕ ਕੇ ਅੱਗੇ ਪਹੁੰਚਾਉਣ ਦੀ ਤਿਆਰੀ ਕਰ ਰਹੇ ਸਨ।