Father jumps into canal with 3 children: ਪਿਤਾ ਨੇ 3 ਬੱਚਿਆਂ ਸਣੇ ਨਹਿਰ ਵਿਚ ਮਾਰੀ ਛਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੋਤਾਖੋਰਾਂ ਵਲੋਂ ਭਾਲ ਜਾਰੀ; ਰਾਜਸਥਾਨ ਦਾ ਰਹਿਣ ਵਾਲਾ ਸੀ ਪ੍ਰਵਾਰ

Father jumps into canal with 3 children

Father jumps into canal with 3 children: ਸ੍ਰੀ ਮੁਕਤਸਰ ਸਾਹਿਬ  'ਚ ਇਕ ਵਿਅਕਤੀ ਨੇ 3 ਬੱਚਿਆਂ ਸਮੇਤ ਗੁਜਰਾਤੀ ਰਾਜਸਥਾਨ ਫੀਡਰ ਨਹਿਰ 'ਚ ਛਾਲ ਮਾਰ ਦਿਤੀ। ਵਿਅਕਤੀ ਨੇ ਪਹਿਲਾਂ ਬੱਚਿਆਂ ਨੂੰ ਧੱਕਾ ਦਿਤਾ ਅਤੇ ਫਿਰ ਖੁਦ ਛਾਲ ਮਾਰ ਦਿਤੀ। ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

ਚਾਰਾਂ ਦੀ ਭਾਲ ਕੀਤੀ ਜਾ ਰਹੀ ਹੈ ਪਰ ਅਜੇ ਤਕ ਉਨ੍ਹਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਜਾਣਕਾਰੀ ਮੁਤਾਬਕ ਜੈਰੂਪਰਾਮ (40) ਰਾਜਸਥਾਨ ਦੇ ਜਲੌਰ ਦਾ ਰਹਿਣ ਵਾਲਾ ਹੈ। ਉਹ ਵੀਰਵਾਰ ਨੂੰ ਅਪਣੇ ਬੱਚਿਆਂ ਸੁਰੇਸ਼ (11), ਦਲੀਪ (9) ਅਤੇ ਬੇਟੀ ਮਨੀਸ਼ਾ (5) ਨਾਲ ਰਾਜਸਥਾਨ ਤੋਂ ਪੰਜਾਬ ਆਇਆ ਸੀ। ਉਸ ਦੀ ਪਤਨੀ ਅਜੇ ਵੀ ਰਾਜਸਥਾਨ ਵਿਚ ਹੈ।

ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਸ਼ੁਕਰਵਾਰ ਸਵੇਰੇ ਚਾਰਾਂ ਨੇ ਸ਼ੱਕੀ ਹਾਲਾਤਾਂ 'ਚ ਨਹਿਰ 'ਚ ਛਾਲ ਮਾਰ ਦਿਤੀ। ਸਦਰ ਥਾਣਾ ਮੁਕਤਸਰ ਦੀ ਪੁਲਿਸ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੀ ਹੈ। ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।