ਮੰਤਰੀ ਅਮਨ ਅਰੋੜਾ ਨੇ ਸੂਬੇ ਵਿਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਵਧਾਉਣ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ 

ਏਜੰਸੀ

ਖ਼ਬਰਾਂ, ਪੰਜਾਬ

ਉਹਨਾਂ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਸੁਚੱਜੇ ਢੰਗ ਨਾਲ ਹੋਈ

File Photo

ਚੰਡੀਗੜ੍ਹ - ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਅਮਨ ਅਰੋੜਾ ਵੱਲੋਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਡੀਜੀਆਰ ਅਤੇ STPI ਦੇ ਹੋਰ ਅਧਿਕਾਰੀਆਂ ਸਮੇਤ ਸੂਬੇ ਵਿਚ ਨਵੀਨਤਮ ਤਕਨਾਲੋਜੀ ਦੀ ਵਰਤੋਂ ਨੂੰ ਵਧਾਉਣ ਵਾਸਤੇ We Hub, ਹੈਦਰਾਬਾਦ ਕਮਾਂਡ ਐਂਡ ਕੰਟਰੋਲ ਸੈਂਟਰ ਅਤੇ ਪੁਲਿਸ ਕਮਿਸ਼ਨਰੇਟ, ਟੀਹੱਬ, ਟੈੱਕ ਮਹਿੰਦਰਾ, ਗਰੀਨ ਗੋਲ਼ਡ ਐਨੀਮੇਸ਼ਨ ਅਤੇ ਤੇਲੰਗਾਨਾ ਡਾਟਾ ਸੈਂਟਰ ਵਿਖੇ ਸਾਜ਼ਗਾਰ ਮਾਹੌਲ ਵਿਚ ਮੀਟਿੰਗਾਂ ਕੀਤੀਆਂ।  

ਉਹਨਾਂ ਨੇ ਕਿਹਾ ਕਿ ਇਹ ਮੀਟਿੰਗ ਬਹੁਤ ਹੀ ਸੁਚੱਜੇ ਢੰਗ ਨਾਲ ਹੋਈ। ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਤਕਨਾਲੋਜੀ ਦੀ ਵਰਤੋਂ ਵਿਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਨਿਵੇਸ਼ ਵਧਾਉਣ, ਡਾਟਾ ਤੇ ਡਿਜੀਟਲ ਸਰਵਿਸਜ਼, ਸੌਰ ਤੇ ਗਰੀਨ ਊਰਜਾ  ਬਾਰੇ ਆਈ. ਐਸ.ਬੀ ਫੈਕਲਟੀ, ਸਟੇਟ ਸੈਕਰੇਟਰੀਏਟ ਵਿਚ ਜੇਯੇਸ਼ ਰੰਜਨ ਆਈਏਐਸ ਨਾਲ ਵੀ ਮੀਟਿੰਗਾਂ ਕੀਤੀਆਂ ਗਈਆਂ।