Zira News : ਖੇਡਾਂ ਵਤਨ ਪੰਜਾਬ ਦੀਆਂ ’ਚ ਵਿਦਿਆਰਥਣ ਨੇ ਹੀ ਨਹੀਂ ਉਸ ਦੀ ਮਾਂ ਨੇ ਵੀ ਬਾਕਸਿੰਗ ’ਚ ਪ੍ਰਾਪਤ ਕੀਤਾ ਸਟੇਟ ਗੋਲਡ ਮੈਡਲ
Zira News : ਸ਼ਹੀਦ ਭਗਤ ਸਿੰਘ ਨਗਰ ’ਚ ਸਟੇਟ ਪੱਧਰੀ ਬਾਕਸਿੰਗ ਮੁਕਾਬਲੇ ’ਚ ਸੁਖਮਨ ਦੀ ਮਾਤਾ ਨੇ ਮੁਕਾਬਲੇ ’ਚ ਲਿਆ ਸੀ ਹਿੱਸਾ
Zira News : ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜ਼ੀਰਾ ’ਚ ਪੜ੍ਹਦੀ ਵਿਦਿਆਰਥਣ ਦੀ ਮਾਤਾ ਨੇ ਵੀ ਬਾਕਸਿੰਗ ’ਚ ਸਟੇਟ ਗੋਲਡ ਮੈਡਲ ਪ੍ਰਾਪਤ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਸਕੂਲ ਵਿਚ ਪੜ੍ਹਦੀ ਛੇਵੀਂ ਜਮਾਤ ਦੀ ਵਿਦਿਆਰਥਣ ਸੁਖਮਨ ਜੋ ਕਿ ਬਾਕਸਿੰਗ ਦੀ ਖਿਡਾਰਨ ਹੈ ਅਤੇ ਲਗਾਤਾਰ ਬਾਕਸਿੰਗ ਦੀ ਟ੍ਰੇਨਿੰਗ ਲੈ ਰਹੀ ਹੈ। ਸੁਖਮਨ ਦੇ ਮਾਤਾ ਵੀ ਇਸ ਟ੍ਰੇਨਿੰਗ ਦਾ ਹਿੱਸਾ ਬਣਦੇ ਰਹੇ ਅਤੇ ਆਪਣੇ ਬੱਚੇ ਅਤੇ ਹੋਰ ਵਿਦਿਆਰਥੀਆਂ ਨੂੰ ਸਹਿਯੋਗ ਕਰਦੇ ਰਹੇ ਬੱਚੇ ਦੇ ਨਾਲ ਬੱਚੇ ਦੀ ਮਾਤਾ ਨੇ ਵੀ ਟ੍ਰੇਨਿੰਗ ਲਈ ਅਤੇ ਅੱਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਹੋ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਸਟੇਟ ਪੱਧਰੀ ਬਾਕਸਿੰਗ ਮੁਕਾਬਲੇ ’ਚ ਸੁਖਮਨ ਦੇ ਮਾਤਾ ਅਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਦੀ ਪਤਨੀ ਹਰਪ੍ਰੀਤ ਕੌਰ ਨੇ ਗੋਲਡ ਮੈਡਲ ਪ੍ਰਾਪਤ ਕਰਕੇ ਸਕੂਲ ,ਪਰਿਵਾਰ ਅਤੇ ਜ਼ੀਰਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਕਿਹਾ ਕਿ ਪੜ੍ਹਾਈ ਅਤੇ ਖੇਡਣ ਦੀ ਕੋਈ ਉਮਰ ਨਹੀਂ ਹੁੰਦੀ,ਸਾਡੇ ਵਿਚ ਕੁਝ ਕਰਨ ਦਾ ਜ਼ਜਬਾ ਹੋਣਾ ਚਾਹੀਦਾ ਹੈ। ਇਸ ਮੌਕੇ ਕੋਚ ਲਕਸ਼ਮੀ ਵਰਮਾ,ਡੀ.ਪੀ ਪਰਮਜੀਤ ਸਿੰਘ ਆਦਿ ਹਾਜ਼ਰ ਸਨ।
(For more news apart from Not only the student but her mother also received the state gold medal in boxing News in Punjabi, stay tuned to Rozana Spokesman)