ਸਪੀਕਰ ਕੁਲਤਾਰ ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ
ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।
Punjab Vidhan Sabha Speaker S. Kultar Singh Sandhwan
ਚੰਡੀਗੜ੍ਹ, 17 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।