ਸੱਜਣ ਕੁਮਾਰ ਨੂੰ ਉਮਰ ਕੈਦ ਨਹੀਂ, ਫਾਂਸੀ ਹੋਣੀ ਚਾਹੀਦੀ ਸੀ: ਸੁਖਬੀਰ ਬਾਦਲ
ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਾਈਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ '...
ਚੰਡੀਗੜ੍ਹ (ਭਾਸ਼ਾ): ਸਿੱਖ ਦੰਗਿਆਂ ਦੇ ਦੋਸ਼ੀ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਹਾਈਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ 'ਤੇ ਫੈਸਲਾ ਬਦਲਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਇਨ੍ਹਾਂ ਨੂੰ 31 ਦਸੰਬਰ ਤੱਕ ਆਤਮ ਸਮਰਪਣ ਕਰਨਾ ਹੋਵੇਗਾ।
ਉਮਰ ਕੈਦ ਤੋਂ ਇਲਾਵਾ ਸੱਜਣ ਕੁਮਾਰ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਬਾਕੀ ਦੋਸ਼ੀਆਂ ਨੂੰ ਜੁਰਮਾਨੇ ਦੇ ਤੌਰ 'ਤੇ ਇਕ-ਇਕ ਲੱਖ ਰੁਪਏ ਦੇਣ ਹੋਣਗੇ। ਅਦਾਲਤ ਵਲੋਂ ਫੈਸਲਾ ਸੁਣਾਏ ਜਾਣ ਤੋਂ ਬਾਅਦ ਅਕਾਲੀ ਦਲ ਦੇ ਨੇਤਾ ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿਦੰਹੇ ਹੋਏ ਦੱਸਿਆ ਕਿ ਦੁਨੀਆ ਭਰ ਦੇ ਸਿੱਖ ਅੱਜ ਇਸ ਫੈਸਲੇ ਤੋਂ ਖੁਸ਼ ਹੋਣਗੇ।
ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਦਾਲਤ ਨੇ ਸੱਜਣ ਕੁਮਾਰ ਨੂੰ ਫ਼ਾਂਸੀ ਦੀ ਸਜ਼ਾ ਚਾਹੀਦੀ ਸੀ। ਉਥੇ ਹੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਸੀ ਨੀਆਂ ਦੇਣ ਲਈ ਅਦਾਲਤ ਦਾ ਧੰਨਵਾਦ ਕਰਦੇ ਹਾਂ। ਨਾਲ ਹੀ ਉਨ੍ਹਾਂ ਕਿਹਾ ਕਿ ਜਦੋਂ ਤੱਕ ਸੱਜਣ ਕੁਮਾਰ ਅਤੇ ਜਗਦੀਸ਼ ਟਾਇਟਲਰ ਨੂੰ ਫ਼ਾਂਸੀ ਦੀ ਸਜ਼ਾ ਨਹੀਂ ਹੋ ਜਾਂਦੀ ਅਤੇ ਗਾਂਧੀ ਪਰਵਾਰ ਨੂੰ ਅਦਾਲਤ ਤੱਕ ਘੜੀਸ ਕੇ ਜੇਲ੍ਹ ਨਹੀਂ ਭਿਜਵਾ ਦਿਤਾ ਜਾਵੇਗਾ ਉਦੋਂ ਤੱਕ ਸਾਡੀ ਲੜਾਈ ਜਾਰੀ ਰਵੇਗੀ।
ਦੂਜੇ ਪਾਸੇ ਦਿੱਲੀ ਹਾਈਕੋਰਟ ਦੇ ਫੈਸਲੇ 'ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਲਿਖਿਆ ਕਿ ਮੈਂ ਦਿੱਲੀ ਹਾਈਕੋਰਟ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਇਹ ਪੀਡ਼ੀਤਾਂ ਲਈ ਬਹੁਤ ਹੀ ਦੁਖਦ ਅਤੇ ਲੰਮਾ ਰਿਹਾ, ਜਿਨ੍ਹਾਂ ਨੂੰ ਸੱਤਾ 'ਚ ਰਹੇ ਲੋਕਾਂ ਨੇ ਮਾਰ ਦਿਤਾ ਕਿਸੇ ਵੀ ਦੰਗੇ 'ਚ ਕਿਸੇ ਵੀ ਸ਼ਖਸ ਨੂੰ ਬਖਸ਼ਾ ਨਹੀਂ ਜਾਣਾ ਚਾਹੀਦਾ ਹੈ, ਭਾਵੇਂ ਉਹ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਹੀਂ ਹੋ।