ਜੇ ਪ੍ਰਧਾਨ ਮੰਤਰੀ ਖ਼ੁਦ ਦਖ਼ਲ ਦੇਣ ਤਾਂ ਕਿਸਾਨਾਂ ਦੇ ਮੱਦੇ ਪੰਜ ਮਿੰਟਾਂ ਵਿਚ ਹੋ ਸਕਦੇ ਹਨ ਹੱਲ : ਰਾੳੂਤ

ਏਜੰਸੀ

ਖ਼ਬਰਾਂ, ਪੰਜਾਬ

ਜੇ ਪ੍ਰਧਾਨ ਮੰਤਰੀ ਖ਼ੁਦ ਦਖ਼ਲ ਦੇਣ ਤਾਂ ਕਿਸਾਨਾਂ ਦੇ ਮੱੁਦੇ ਪੰਜ ਮਿੰਟਾਂ ਵਿਚ ਹੋ ਸਕਦੇ ਹਨ ਹੱਲ : ਰਾੳੂਤ

image

ਸੰਸਦ ਦਾ ਸਰਦ ਰੁੱਤ ਸੈਸ਼ਨ ਨਾ ਬੁਲਾਉਣ ਦੇ ਫ਼ੈਸਲੇ ਦੀ ਕੀਤੀ ਨਿੰਦਾ

ਮੁੰਬਈ, 16 ਦਸੰਬਰ : ਸ਼ਿਵ ਸੈਨਾ ਦੇ ਸੰਸਦ ਮੈਂਬਰ ਸੰਜੇ ਰਾਉਤ ਨੇ ਬੁਧਵਾਰ ਨੂੰ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਦਖ਼ਲ ਦੇਣ ਤਾਂ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਨੂੰ ਪੰਜ ਮਿੰਟਾਂ ਵਿਚ ਹੱਲ ਕੀਤਾ ਜਾ ਸਕਦਾ ਹੈ। ਸ੍ਰੀ ਰਾੳੂਤ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਜਿਹੜੇ ਪਿਛਲੇ 21 ਦਿਨਾਂ ਤੋਂ ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਦਿੱਲੀ ਦੀਆਂ ਸਰਹੱਦਾਂ ’ਤੇ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।  ਉਨ੍ਹਾਂ ਨੇ ਨਵੀਂ ਦਿੱਲੀ ਤੋਂ ‘ਪੀਟੀਆਈ-ਭਾਸ਼ਾ’ ਨੂੰ ਫ਼ੋਨ ’ਤੇ ਦਸਿਆ ਕਿ ਜੇਕਰ ਸਰਕਾਰ ਚਾਹੁੰਦੀ ਹੈ, ਤਾਂ ਉਹ ਅੰਦੋਲਨਕਾਰੀ ਕਿਸਾਨਾਂ ਨਾਲ 30 ਮਿੰਟਾਂ ਵਿਚ ਬੈਠ ਕੇ ਮਸਲੇ ਦਾ ਹੱਲ ਕਰ ਸਕਦੀ ਹੈ, ਮੇਰੇ ਖਿਆਲ ਵਿਚ ਜੇ ਪ੍ਰਧਾਨ ਮੰਤਰੀ ਖ਼ੁਦ ਦਖ਼ਲ ਦਿੰਦੇ ਹਨ, ਤਾਂ ਇਹ ਮੁੱਦਾ ਪੰਜ ਮਿੰਟਾਂ ਵਿਚ ਹੱਲ ਹੋ ਜਾਵੇਗਾ। ਸ਼ਿਵ ਸੈਨਾ ਨੇਤਾ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਭਾਰਤ ਦੇ ਕਿਸਾਨ ਹਨ ਅਤੇ ਸਰਕਾਰ ਨੂੰ ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਇਕ ਮਰਾਠੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਰਾਉਤ ਨੇ ਕਿਹਾ ਕਿ ਸਰਕਾਰ ਨੇ ਇਹ ਮੁੱਦਾ ਖਿੱਚਿਆ ਹੈ। ਰਾਉਤ ਨੇ ਕੋਵਿਡ -19 ਮਹਾਂਮਾਰੀ ਕਾਰਨ ਸੰਸਦ ਦਾ ਸਰਦ ਰੁੱਤ ਸੈਸ਼ਨ ਨਾ ਬੁਲਾਉਣ ਦੇ ਫ਼ੈਸਲੇ ਲਈ ਕੇਂਦਰ ਦੀ ਨਿੰਦਾ ਕੀਤੀ।  (ਪੀਟੀਆਈ)