ਅੱਜ ਹੋਵੇਗੀ ਪੰਜਾਬ ਵਜ਼ਾਰਤ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਹੋਵੇਗੀ ਗੱਲਬਾਤ
ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵੀ ਕੀਤੀ ਜਾ ਸਕਦੀ ਹੈ ਚਰਚਾ
Punjab Cabinet meeting
ਚੰਡੀਗੜ੍ਹ: ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਚੋਣਾਂ ਤੋਂ ਪਹਿਲਾਂ ਕਈ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ।
ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਕਿਸਾਨਾਂ ਦੇ ਮਸਲਿਆਂ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ।
ਕਿਸਾਨ ਅੰਦੋਲਨ ਫਤਹਿ ਹੋਣ ਮਗਰੋਂ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਚੰਨੀ ਸਰਕਾਰ ਵਲੋਂ ਜਲਦ ਤੋਂ ਜਲਦ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।