ਮੁਹਾਲੀ ਦੇ ਮਦਨਪੁਰਾ ਚੌਂਕ ਪੁੱਜੇ ਨਵਜੋਤ ਸਿੱਧੂ, ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਲਾਂ
ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਵੀ ਨਵਜੋਤ ਸਿੱਧੂ ਨੇ ਸਵਾਲ-ਜਵਾਬ ਕੀਤੇ
Navjot Singh
ਮੁਹਾਲੀ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਸਵੇਰੇ ਮਦਨਪੁਰਾ ਚੌਕ ਪੁੱਜੇ, ਜਿੱਥੇ ਉਨ੍ਹਾਂ ਦਿਹਾੜੀਦਾਰ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਿੱਧੂ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਕਿ ਆਖਿਰ ਉਨ੍ਹਾਂ ਨੂੰ ਇਸ ਮਹਿੰਗਾਈ ਦੇ ਦੌਰ 'ਚ ਕਿਸ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮਜ਼ਦੂਰਾਂ ਨੇ ਦੱਸਿਆ ਕਿ ਜੇਕਰ ਦੋ ਦਿਨ ਉਨ੍ਹਾਂ ਦੀ ਦਿਹਾੜੀ ਲੱਗ ਜਾਂਦੀ ਹੈ ਤਾਂ ਫਿਰ ਉਨ੍ਹਾਂ ਨੂੰ ਅਗਲੇ 2 ਦਿਨ ਵਿਹਲੇ ਵੀ ਰਹਿਣਾ ਪੈਂਦਾ ਹੈ। ਨਵਜੋਤ ਸਿੱਧੂ ਨੇ ਉਨ੍ਹਾਂ ਨੂੰ ਛੁੱਟੀ ਬਾਰੇ ਵੀ ਪੁੱਛਿਆ।
ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਨੂੰ ਲੈ ਕੇ ਵੀ ਨਵਜੋਤ ਸਿੱਧੂ ਨੇ ਸਵਾਲ-ਜਵਾਬ ਕੀਤੇ ਅਤੇ ਉਨ੍ਹਾਂ ਦੀ ਬੀਮਾਰੀ ਦੌਰਾਨ ਗੁਜ਼ਾਰਾ ਕਿਵੇਂ ਹੁੰਦਾ ਹੈ, ਅਜਿਹੇ ਵੀ ਸਵਾਲ ਪੁੱਛੇ। ਦੱਸਣਯੋਗ ਹੈ ਕਿ ਬੀਤੇ ਦਿਨ ਮੋਗਾ ਵਿਖੇ ਪੱਲੇਦਾਰ ਮਜ਼ਦੂਰਾਂ ਬਾਰੇ ਨਵਜੋਤ ਸਿੱਧੂ ਵੱਲੋਂ ਵੱਡੇ ਐਲਾਨ ਕੀਤੇ ਗਏ ਸਨ।