ਹਰਮਨਦੀਪ ਕਤਲ ਮਾਮਲੇ ’ਚ ਪੁਲਿਸ ਨੇ 5 ਮੁਲਜ਼ਮਾਂ ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਸਬੰਧੀ ਸੁਖਦੇਵ ਸਿੰਘ ਪੁੱਤਰ ਮਨੋਹਰ ਸਿੰਘ ਦੇ ਬਿਆਨ ’ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। 

Muktsar Police arrested 5 in youth abduction case

 

ਸ੍ਰੀ ਮੁਕਤਸਰ ਸਾਹਿਬ: ਫਿਰੌਤੀ ਲਈ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫਰੀਦਕੋਟ ਰੇਂਜ ਦੇ ਆਈਜੀ ਪ੍ਰਦੀਪ ਕੁਮਾਰ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਕੋਟਭਾਈ ਤੋਂ ਮਿਤੀ 25.11.2022 ਨੂੰ ਅਗਵਾ ਹੋਏ ਲੜਕੇ ਦੇ ਮਾਮਲੇ ਵਿਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।  

ਉਹਨਾਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਪਿੰਡ ਕੋਟਭਾਈ ਤੋਂ ਇਕ ਲੜਕਾ ਹਰਮਨ ਸਿੰਘ ਪੁੱਤਰ ਸੁਖਦੇਵ ਸਿੰਘ ਉਮਰ 20 ਸਾਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਅਗਵਾ ਕਰ ਲਿਆ ਗਿਆ ਸੀ ਅਤੇ ਉਸ ਦੇ ਪਰਿਵਾਰ ਪਾਸੋਂ 30 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਗਈ ਸੀ। ਇਸ ਸਬੰਧੀ ਸੁਖਦੇਵ ਸਿੰਘ ਪੁੱਤਰ ਮਨੋਹਰ ਸਿੰਘ ਦੇ ਬਿਆਨ ’ਤੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। 

ਪੁਲਿਸ ਵੱਲੋਂ ਇਸ ਮਾਮਲੇ ਵਿਚ ਮਲਕੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਅਲੀਕੇ ਝੁੱਗੀਆਂ ਜ਼ਿਲ੍ਹਾ ਫਿਰੋਜ਼ਪੁਰ, ਰਮਨਦੀਪ ਕੌਰ ਪਤਨੀ ਨਵਜੋਤ ਸਿੰਘ ਵਾਸੀ ਦੁੱਲਾ ਪੁਰ ਕੇਰੀ (ਰਾਜਸਥਾਨ), ਮਨਦੀਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਚੱਕ ਰਾਮ ਸਿੰਘ ਵਾਲਾ ਜਿਲ੍ਹਾ ਬਠਿੰਡਾ,  ਗੁਰਸੇਵਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸ਼ਾਮ ਖੇੜਾ (ਸ੍ਰੀ ਮੁਕਤਸਰ ਸਾਹਿਬ), ਜਗਮੀਤ ਸਿੰਘ ਉਰਫ ਮੂਸ਼ੀ ਪੁੱਤਰ ਮਹਿੰਦਰ ਸਿੰਘ ਵਾਸੀ ਮਲਕਾਣਾ (ਬਠਿੰਡਾ) ਨੂੰ ਕਾਬੂ ਕੀਤਾ ਗਿਆ ਹੈ।

ਪੁਲਿਸ ਅਨੁਸਾਰ ਮੁਲਜ਼ਮਾਂ ਨੇ ਮੰਨਿਆ ਕਿ ਮਿਤੀ 25 ਨਵੰਬਰ ਨੂੰ ਨਵਜੋਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਲਕਾਨਾ ਹਰਮਨ ਸਿੰਘ ਨੂੰ ਪਿੰਡ ਕੋਟਭਾਈ ਤੋਂ ਅਗਵਾ ਕਰਕੇ ਗੁਰਸੇਵਕ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਸ਼ਾਮ ਖੇੜਾ ਦੇ ਘਰ ਲੈ ਗਿਆ, ਜਿੱਥੇ ਮਨਦੀਪ ਸਿੰਘ ਉਰਫ ਗੱਗੂ, ਜਗਮੀਤ ਸਿੰਘ ਉਰਫ ਮੁਸ਼ੀ, ਮਨਪ੍ਰੀਤ ਸਿੰਘ ਉਰਫ ਪੀਤਾ, ਲਾਲੂ ਅਤੇ ਰਮਨਦੀਪ ਕੌਰ ਪਹਿਲਾ ਤੋਂ ਹੀ ਮੌਜੂਦ ਸਨ। ਨਵਜੋਤ ਸਿੰਘ ਵੱਲੋਂ ਆਪਣੇ ਦੂਸਰੇ ਸਾਥੀਆਂ ਨਾਲ ਮਿਲ ਕੇ ਹਰਮਨ ਸਿੰਘ ਦਾ ਉਸੇ ਦਿਨ ਕਤਲ ਕਰਕੇ ਉਸ ਦੀ ਲਾਸ਼ ਨੂੰ ਗੁਰਸੇਵਕ ਸਿੰਘ ਦੇ ਖੇਤਾਂ ਵਿਚ ਦਫਨਾ ਦਿੱਤਾ ਅਤੇ ਬਾਅਦ ਵਿਚ ਪਰਿਵਾਰ ਪਾਸੋਂ ਫਿਰੋਤੀ ਦੀ ਮੰਗ ਸ਼ੂਰੂ ਕਰ ਦਿੱਤੀ।

ਫਿਰੋਤੀ ਲਈ ਲਿਖੀਆਂ ਗਈਆਂ ਚਿੱਠੀਆਂ ਉਕਤ ਮੁਲਜ਼ਮਾਂ ਵਿਚੋਂ ਇਕ ਵੱਲੋਂ ਲਿਖੀਆਂ ਜਾਦੀਆਂ ਸਨ ਅਤੇ ਇਹ ਚਿੱਠੀਆਂ ਮਲਕੀਤ ਸਿੰਘ ਵੱਲੋਂ ਸੁੱਟੀਆਂ ਜਾਂਦੀਆਂ ਸਨ। ਉਹਨਾਂ ਦੱਸਿਆ ਕਿ ਹਰਮਨ ਸਿੰਘ ਦਾ ਕਤਲ ਇਸ ਕਰਕੇ ਕੀਤਾ ਕਿਉਂਕਿ ਹਰਮਨ ਸਿੰਘ ਅਤੇ ਨਵਜੋਤ ਸਿੰਘ ਪਹਿਲਾਂ ਤੋਂ ਇਕ ਦੂਸਰੇ ਨੂੰ ਜਾਣਦੇ ਸਨ, ਇਸ ਕਰਕੇ ਉਹਨਾਂ ਨੂੰ ਆਪਣੇ ਫੜੇ ਜਾਣ ਦਾ ਡਰ ਸੀ। ਪੁਲਿਸ ਨੇ ਦੱਸਿਆ ਕਿ ਨਵਜੋਤ ਸਿੰਘ ਮਿਤੀ 03.12.2022 ਨੂੰ ਦੁਬਈ ਚਲਾ ਗਿਆ।