Mohali Accident News: ਤੇਜ਼ ਰਫਤਾਰ ਕਾਰ ਨੇ ਨੌਜਵਾਨ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali Accident News: ਇਕ ਨੌਜਵਾਨ ਗੰਭੀਰ ਜ਼ਖ਼ਮੀ

The young man was hit by a speeding car in mohali

The young man was hit by a speeding car in mohali : ਮੁਹਾਲੀ  ਦੇ ਪਿੰਡ ਦੈਦੀ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਇੱਕ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੂਜੇ ਨੌਜਵਾਨ ਦਾ ਜੀਐਮਸੀਐਚ ਸੈਕਟਰ-32 ਵਿੱਚ ਚੱਲ ਰਿਹਾ ਹੈ। ਮ੍ਰਿਤਕ ਦੀ ਪਛਾਣ ਫਤਿਹ ਸਿੰਘ (34) ਵਾਸੀ ਸੁਖਰਾਮ ਕਲੋਨੀ, ਅਲੀਪੁਰ ਰੋਡ, ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਟੱਕਰ ਤੋਂ ਬਾਅਦ ਦੋਸ਼ੀ ਕਾਰ ਚਾਲਕ ਸਮੇਤ ਤਿੰਨ ਵਿਅਕਤੀ ਕਾਰ ਛੱਡ ਕੇ ਉਥੋਂ ਭੱਜ ਗਏ। ਥਾਣਾ ਸੋਹਾਣਾ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: Canada News: ਕੈਨੇਡਾ 'ਚ ਪਿਛਲੇ 6 ਮਹੀਨਿਆਂ 'ਚ 42 ਹਜ਼ਾਰ ਲੋਕਾਂ ਨੇ ਛੱਡੀ ਨਾਗਰਿਕਤਾ, ਜਾਣੋ ਕਿਉਂ

ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਵਾਸੀ ਸੁਖਰਾਮ ਕਲੋਨੀ, ਅਲੀਪੁਰ ਰੋਡ, ਜ਼ਿਲ੍ਹਾ ਪਟਿਆਲਾ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਫਤਿਹ ਸਿੰਘ ਅਤੇ ਉਸ ਦਾ ਦੋਸਤ ਸੁਰਜੀਤ ਸਿੰਘ ਵਾਸੀ ਪਿੰਡ ਢੀਂਡਸਾ, ਜ਼ਿਲ੍ਹਾ ਪਟਿਆਲਾ ਮੋਟਰਸਾਈਕਲ 'ਤੇ ਘਰ ਤੋਂ ਖਰੜ ਨੂੰ ਜਾ ਰਹੇ ਸਨ ਤਾਂ ਉਹ ਵੀ ਆਪਣੇ ਮੋਟਰਸਾਈਕਲ 'ਤੇ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ |

ਇਹ ਵੀ ਪੜ੍ਹੋ: Jalandhar News: ਸ਼ਰਾਬ ਨਾਲ ਰੱਜੇ DSP ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਲੋਕਾਂ ਨੇ ਭੱਜ ਕੇ ਬਚਾਈ ਜਾਨ 

ਜਦੋਂ ਉਹ ਪਿੰਡ ਦੈੜੀ ਨੇੜੇ ਪੁੱਜੇ ਤਾਂ ਉਕਤ ਕਾਰ ਲਾਂਡਰਾਂ ਵੱਲੋਂ ਆਈ ਕਾਰ ਜਿਸ ਨੂੰ ਅਣਪਛਾਤੇ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾ ਕੇ ਉਸ ਦੇ ਭਰਾ ਅਤੇ ਦੋਸਤ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਕਾਰ ਵਿੱਚ ਸਵਾਰ ਤਿੰਨ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਏ।
ਉਸ ਦਾ ਭਰਾ ਅਤੇ ਦੋਸਤ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦਾ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਉਸ ਨੂੰ ਇਲਾਜ ਲਈ ਜੀਐਮਸੀ ਹਸਪਤਾਲ ਸੈਕਟਰ-32 ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੇ ਭਰਾ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਸੁਰਜੀਤ ਸਿੰਘ ਦਾ ਇਲਾਜ ਚੱਲ ਰਿਹਾ ਹੈ।