ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁਹਾਲੀ ਪੁਲਿਸ ਦੀ ਵੱਡੀ ਕਾਰਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਹਰਪਿੰਦਰ ਉਰਫ਼ ਮਿੱਡੂ ਦਾ ਲਾਲੜੂ ’ਚ ਕੀਤਾ ਐਨਕਾਊਂਟਰ , ਮੁਲਜ਼ਮ ਦੀ ਇਲਾਜ਼ ਦੌਰਾਨ ਹੋਈ ਮੌਤ

Mohali Police takes major action in Rana Balachauria murder case

ਲਾਲੜੂ : ਮੋਹਾਲੀ ਦੇ ਸੋਹਾਣਾ ਦੇ ਸੈਕਟਰ-82 ਦੇ ਮੈਦਾਨ ਵਿੱਚ ਕਰਵਾਏ ਜਾ ਰਹੇ ਕਬੱਡੀ ਕੱਪ ਦੌਰਾਨ ਬੀਤੇ ਦਿਨੀਂ ਕਬੱਡੀ ਖਿਡਾਰੀ ਤੇ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਮਾਮਲੇ ਨਾਲ ਜੁੜੇ ਇਕ ਮੁਲਜ਼ਮ ਹਰਪਿੰਦਰ ਉਰਫ਼ ਮਿੱਠੂ ਦਾ ਮੋਹਾਲੀ ਪੁਲਿਸ ਨੇ ਲਾਲੜੂ ਨੇੜੇ ਐਨਕਾਊਂਟਰ ਕਰ ਦਿੱਤਾ। ਮੁਲਜ਼ਮ ਨੂੰ ਜ਼ਖਮੀ ਹਾਲਤ ਵਿਚ ਪੁਲਿਸ ਵੱਲੋਂ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ,ਜਿੱਥੇ ਉਸ ਦੀ ਇਲਾਜ਼ ਦੌਰਾਨ ਮੌਤ ਹੋ ਗਈ।
ਇਸ ਮੁਕਾਬਲੇ ਦੌਰਾਨ 2 ਪੁਲਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਕਈ ਘਿਨਾਉਣੇ ਅਪਰਾਧਾਂ 'ਚ ਸ਼ਾਮਲ ਹੈ ਅਤੇ ਉਸ ਦਾ ਗੰਭੀਰ ਅਪਰਾਧਿਕ ਪਿਛੋਕੜ ਹੈ ਅਤੇ ਉਹ ਤਰਨ ਤਾਰਨ ਦੇ ਨੌਸ਼ਹਿਰਾ ਪੰਨੂਆਂ ਦਾ ਰਹਿਣ ਵਾਲਾ ਹੈ।

ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਕਬੱਡੀ ਪ੍ਰਮੋਟਰ ਦੀ ਹੱਤਿਆ ਤੋਂ ਬਾਅਦ ਮੁਲਜ਼ਮ ਬਾਈਕ ’ਤੇ ਫ਼ਰਾਰ ਹੋ ਗਏ ਸਨ, ਜਿਸ ਤੋਂ ਬਾਅਦ ਉਹ ਕੁਝ ਦੂਰੀ ਤੇ ਬਾਈਕ ਛੱਡ ਕੇ ਕਾਰ ਵਿੱਚ ਸਵਾਰ ਹੋ ਕੇ ਫ਼ਰਾਰ ਹੋ ਗਏ ਸਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਘਟਨਾ ਦੇ ਮਾਸਟਰਮਾਈਂਡ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ । ਤਰਨ ਤਾਰਨ ਦੇ ਰਹਿਣ ਵਾਲੇ ਮੁਲਜ਼ਮ ਇਸ਼ਵਿੰਦਰ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।