7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕਾਇਆ-ਕਲਪ
ਪੰਜਾਬ ਵਿਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ.......
While inaugurating, Navjot Singh Sidhu
ਚੰਡੀਗੜ (ਨੀਲ ਭਲਿੰਦਰ ਸਿੰਘ) : ਪੰਜਾਬ ਵਿਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਛੱਤਬੀੜ ਚਿੜਿਆ ਘਰ ਵਿਖੇ ਸੈਲਾਨੀਆਂ ਲਈ ਵਧੀਆ ਸਹੂਲਤਾਵਾਂ ਪ੍ਰਦਾਨ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਅਤੇ ਚਿੜੀਆ ਘਰ ਦੀ ਮੁਕੰਮਲ ਦਿੱਖ ਬਦਲ ਦਿਤੀ ਗਈ ਹੈ।
ਇਸ ਪ੍ਰਾਜੈਕਟ ਦੀ ਕੁੱਲ ਲਾਗਤ 7.90 ਕਰੋੜ ਰੁਪਏ ਹੈ ਅਤੇ ਇਹ ਹੁਣ ਆਖ਼ਰੀ ਪੜਾਅ ਉਤੇ ਹੈ। ਇਹ ਪ੍ਰਾਜੈਕਟ 26 ਜਨਵਰੀ ਤਕ ਮੁਕੰਮਲ ਹੋ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਦਾ ਰਸਮੀ ਉਦਘਾਟਨ ਕਰਨਗੇ। ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਚਿੜੀਆ ਘਰ ਵਿਖੇ ਇਸ ਵਿਆਪਕ ਪ੍ਰਾਜੈਕਟ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।