ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਕੀਤੇ ਸਥਾਪਤ: ਬ੍ਰਹਮ ਮਹਿੰਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨਫ਼ਲੂਐਂਜ਼ਾ-ਏ ਐਚ-1ਐਨ-1 (ਸਵਾਈਨ ਫਲੂ) ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੇ....

Isolation ward established in hospitals: Braham Mahindra

ਚੰਡੀਗੜ੍ਹ  (ਸ.ਸ.ਸ.) : ਇਨਫ਼ਲੂਐਂਜ਼ਾ-ਏ ਐਚ-1ਐਨ-1 (ਸਵਾਈਨ ਫਲੂ) ਦੇ ਕੇਸਾਂ ਵਿਚ ਹੋ ਰਹੇ ਵਾਧੇ ਦੇ ਮੱਦੇਨਜ਼ਰ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਨੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਉਨ੍ਹਾਂ ਨੇ ਸਵਾਈਨ ਫਲੂ ਨਾਲ ਨਜਿੱਠਣ ਲਈ ਸੂਬੇ ਲਈ ਕੀਤੇ ਪ੍ਰਬੰਧਾਂ ਤੇ ਕੰਮਾਂ ਦੀ ਸਮੀਖਿਆ ਕੀਤੀ।  ਮੀਟਿੰਗ ਉਪਰੰਤ ਸਿਹਤ ਮੰਤਰੀ ਮੰਤਰੀ ਨੇ ਦਸਿਆ ਕਿ ਸਵਾਈਨ ਫਲੂ ਨਾਲ ਨਜਿੱਠਣ ਸਬੰਧੀ ਦਿਸ਼ਾ-ਨਿਰਦੇਸ਼ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਪਹਿਲਾਂ ਹੀ ਭੇਜ ਦਿਤੇ ਗਏ ਹਨ। 

  ਉਨ੍ਹਾਂ ਦਸਿਆ ਕਿ ਸਵਾਈਨ ਫਲੂ ਦੇ ਪ੍ਰਬੰਧਾਂ ਦੇ ਮਦੇਨਜ਼ਰ 3 ਸਰਕਾਰੀ ਮੈਡੀਕਲ ਕਾਲਜਾਂ, 22 ਜ਼ਿਲ੍ਹਾ ਹਸਪਤਾਲਾਂ ਅਤੇ 41 ਸਬ ਡਵਿਜਨਲ ਹਸਪਤਾਲਾਂ ਵਿਚ ਅਲੱਗ ਆਈਸੋਲੇਸ਼ਨ ਵਾਰਡ ਸਥਾਪਤ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਇਨ੍ਹਾਂ ਕੇਸਾਂ ਦੀ ਜਾਂਚ ਜੀ.ਐਮ.ਸੀ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ. ਐਮ.ਈ.ਆਰ ਚੰਡੀਗੜ੍ਹ ਵਿਖੇ ਮੁਫ਼ਤ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ, ਇਨ੍ਹਾਂ ਸਾਰੇ ਸਰਕਾਰੀ ਹਸਪਤਾਲਾਂ ਵਿਚ ਸਵਾਈਨ ਫਲੂ ਦੇ ਸਾਰੇ ਸ਼ੱਕੀ ਅਤੇ ਪੁਸ਼ਟੀ ਵਾਲੇ ਕੇਸਾਂ ਦਾ ਇਲਾਜ ਮੁਫ਼ਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਜਾਂਚ ਦੌਰਾਨ 60 ਮਾਮਲੇ ਪਾਜ਼ਟਿਵ ਪਾਏ ਗਏ। ਸੂਬੇ ਵਿਚ 7 ਮਰੀਜ਼ਾਂ ਦੀ ਗੰਭੀਰ ਸਮੱਸਿਆਵਾਂ ਅਤੇ ਹੋਰ ਬੀਮਾਰੀਆਂ ਕਾਰਨ ਮੌਤ ਹੋਈ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਰੋਗੀਆਂ ਦੇ ਘਰਾਂ ਦਾ ਦੌਰਾ ਕੀਤਾ ਅਤੇ ਇਨ੍ਹਾਂ ਮਰੀਜ਼ਾਂ ਦੇ ਸੰਪਰਕ ਵਿਚ ਆਏ 435 ਲੋਕਾਂ ਦਾ ਵੀ ਮੁਫ਼ਤ ਇਲਾਜ ਕੀਤਾ ਗਿਆ।