ਮੁੱਖ ਮੰਤਰੀ ਵਲੋਂ ਅਪਾਹਜਾਂ ਦੀਆਂ ਖ਼ਾਲੀ ਅਸਾਮੀਆਂ ਭਰਨ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਅਪਾਹਜ ਵਿਅਕਤੀਆਂ ਦੀਆਂ ਖ਼ਾਲੀ ਪਈਆਂ ਅਸਾਮੀਆਂ....

Chief Minister Captain Amarinder Singh

ਚੰਡੀਗੜ੍ਹ  (ਸ.ਸ.ਸ.): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਅਪਾਹਜ ਵਿਅਕਤੀਆਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਲਈ ਸੂਬਾ ਪਧਰੀ ਵਿਸ਼ੇਸ਼ ਭਰਤੀ ਮੁਹਿੰਮ ਸ਼ੁਰੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਮੁੱਖ ਮੰਤਰੀ ਨੇ ਅੱਜ ਦੁਆਬਾ ਖੇਤਰ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਇਹ ਨਿਰਦੇਸ਼ ਜਾਰੀ ਕੀਤੇ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲ ਦੇ ਆਧਾਰ 'ਤੇ ਸਮਾਂਬੱਧ ਤਰੀਕੇ ਨਾਲ ਅਪਾਹਜ ਵਿਅਕਤੀਆਂ ਦੀਆਂ ਖ਼ਾਲੀ ਅਸਾਮੀਆਂ ਭਰਨ ਲਈ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕੀਤੇ।  

ਮੁੱਖ ਮੰਤਰੀ ਨੇ ਇਹ ਨਿਰਦੇਸ਼ ਉਸ ਵੇਲੇ ਜਾਰੀ ਕੀਤੇ ਜਦੋਂ ਮੀਟਿੰਗ ਦੌਰਾਨ ਅੰਤਰਰਾਸ਼ਟਰੀ ਪੱਧਰ ਦਾ ਪੈਰਾ-ਬੈਡਮਿੰਟਨ ਖਿਡਾਰੀ ਸੰਜੀਵ ਕੁਮਾਰ ਉਨ੍ਹਾਂ ਨੂੰ ਅੱਜ ਸਵੇਰੇ ਪੰਜਾਬ ਭਵਨ ਵਿਖੇ ਮਿਲਿਆ। ਇਹ ਮੁੱਦਾ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਮੁੱਖ ਮੰਤਰੀ ਕੋਲ ਉਸ ਸਮੇਂ ਉਠਾਇਆ ਜਦੋਂ ਦੁਆਬਾ ਦੇ ਵਿਧਾਇਕਾਂ ਦੇ ਨਾਲ ਬਜਟ ਤੋਂ ਪਹਿਲਾਂ ਪ੍ਰਸਤਾਵਾਂ 'ਤੇ ਵਿਚਾਰ ਚਰਚਾ ਚਲ ਰਹੀ ਸੀ।