ਵੋਕੇਸ਼ਨਲ ਸਿਖਲਾਈ ਪ੍ਰੋਗਰਾਮ ਬੇਰੁਜ਼ਗਾਰੀ ਦੂਰ ਕਰਨ ‘ਚ ਹੋ ਰਿਹੈ ਕਾਰਗਰ ਸਿੱਧ : ਸੋਨੀ
ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਕੂਲਾਂ ਵਿਚ ਪ੍ਰਾਈਵੇਟ ਕੰਪਨੀਆਂ ਦੀ...
ਚੰਡੀਗੜ੍ਹ : ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਕੂਲਾਂ ਵਿਚ ਪ੍ਰਾਈਵੇਟ ਕੰਪਨੀਆਂ ਦੀ ਭਾਈਵਾਲੀ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸਿਖਲਾਈ ਪ੍ਰੋਗਰਾਮ ਪੰਜਾਬ ਰਾਜ ਵਿਚ ਬੇਰੁਜ਼ਗਾਰੀ ਦੂਰ ਕਰਨ ਵਿਚ ਕਾਰਗਰ ਸਿੱਧ ਹੋ ਰਿਹਾ ਹੈ। ਇਹ ਪ੍ਰਗਟਾਵਾ ਸਿੱਖਿਆ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕੀਤਾ। ਉਹ ਇੱਥੇ ਅਪਣੇ ਕੈਂਪ ਆਫ਼ਿਸ ਵਿਖੇ ਨੈਸ਼ਨਲ ਸਕਿੱਲ ਕੁਆਲੀਫਿਕੇਸ਼ਨ ਫਰੇਮਵਰਕ (ਐਨ.ਐਸ.ਕਿਊ.ਐਫ.) ਅਧੀਨ ਵੋਕੇਸ਼ਨਲ ਟਰੇਨਿੰਗ ਪਾਰਟਨਰਜ਼ ਨਾਲ ਇਸ ਪ੍ਰੋਗਰਾਮ ਦੀ ਪ੍ਰਗਤੀ ਦਾ ਮੁਲਾਂਕਣ ਕਰ ਰਹੇ ਸਨ।
ਟੀ.ਡੀ.ਐਸ. ਦੀ ਕਟੌਤੀ ਬੰਦ ਕਰਨ, ਜਣੇਪਾ ਛੁੱਟੀ ਛੇ ਮਹੀਨੇ ਸਮੇਤ ਤਨਖ਼ਾਹ ਦੇਣ, ਵਿਦਿਆਰਥੀਆਂ ਨੂੰ ਦੂਜੇ ਰਾਜਾਂ ਵਿਚ ਸਿਖਲਾਈ ਲਈ ਨਾ ਭੇਜਣ ਅਤੇ ਵੋਕੇਸ਼ਨਲ ਟਰੇਨਿੰਗ ਨਾਲ ਸਬੰਧਤ ਕਿਤਾਬਾਂ ਵਿਦਿਆਰਥੀਆਂ ਨੂੰ ਸਮੇਂ ਸਿਰ ਉੁਪਲੱਬਧ ਕਰਵਾਉਣ ਦੇ ਹੁਕਮ ਦਿਤੇ ਗਏ। ਇਸ ਮੀਟਿੰਗ ਵਿਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ, ਡੀ.ਜੀ.ਐਸ.ਈ. ਦਫ਼ਤਰ ਵਿਚ ਡਿਪਟੀ ਐਸ.ਪੀ.ਡੀ. ਸੁਭਾਸ਼ ਮਹਾਜਨ, ਸਿੱਖਿਆ ਬੋਰਡ ਦੇ ਡਿਪਟੀ ਡਾਇਰੈਕਟਰ ਫੀਲਡ ਰਾਮ ਲੁਭਾਇਆ ਅਤੇ ਇਸ ਪ੍ਰੋਗਰਾਮ ਵਿਚ ਭਾਈਵਾਲ 21 ਵੋਕੇਸ਼ਨਲ ਟਰੇਨਿੰਗ ਪਾਰਟਨਰਜ਼ ਨੇ ਭਾਗ ਲਿਆ।