ਪੰਜਾਬ ਸਮੇਤ ਇਹਨਾਂ ਸੂਬਿਆਂ ‘ਚ ਠੰਢ ਦਾ ਕਹਿਰ ਲਗਾਤਾਰ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿਚ ਸ਼ਨੀਵੀਰ ਨੂੰ ਵੀ ਲੋਕਾਂ ਨੂੰ ਠੰਢ ਤੋਂ ਜ਼ਿਆਦਾ ਰਾਹਤ ਨਹੀਂ ਮਿਲੀ।

Photo

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿਚ ਸ਼ਨੀਵੀਰ ਨੂੰ ਵੀ ਲੋਕਾਂ ਨੂੰ ਠੰਢ ਤੋਂ ਜ਼ਿਆਦਾ ਰਾਹਤ ਨਹੀਂ ਮਿਲੀ। ਸਵੇਰੇ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਪਰ ਇਸ ਤੋਂ ਬਾਅਦ ਦੁਪਹਿਰ ਨੂੰ ਹਲਕੀ ਧੁੱਪ ਨੇ ਲੋਕਾਂ ਨੂੰ ਠੰਢ ਤੋਂ ਥੌੜੀ ਰਾਹਤ ਦਿੱਤੀ ਹੈ।

ਪੂਰੇ ਉੱਤਰ ਭਾਰਤ ’ਚ ਇਕ ਵਾਰ ਫਿਰ ਤੋਂ ਠੰਡ ਨੇ ਆਪਣੀ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਮੁੜ ਤੋਂ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ 18 ਜਨਵਰੀ ਤੋਂ ਬਾਅਦ ਹੀ ਮੌਸਮ ਸਾਫ ਹੋਵੇਗਾ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪੰਜਾਬ ਵਿਚ ਜ਼ਿਲ੍ਹਾ ਅੰਮ੍ਰਿਤਸਰ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿਚ ਘੱਟੋ-ਘੱਟ ਤਾਪਮਾਨ 8.3 ਡਿਗਰੀ ਸੈਲਸੀਅਸ, ਪਟਿਆਲਾ ਵਿਚ 8.2 ਡਿਗਰੀ ਸੈਲਸੀਅਸ, ਆਦਮਪੁਰ ਵਿਚ 8.2 ਡਿਗਰੀ ਸੈਲਸੀਅਸ, ਹਲਵਾਰਾ ਵਿਚ 5.8 ਡਿਗਰੀ ਸੈਲਸੀਅਸ, ਬਠਿੰਡਾ ਵਿਚ 5.4 ਡਿਗਰੀ ਸੈਲਸੀਅਸ, ਫਰੀਦਕੋਟ ਵਿਚ 4 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿਚ 7.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਰਿਆਣਾ ਦੇ ਹਿਸਾਰ ਵਿਚ ਘੱਟੋ-ਘੱਟ ਤਾਪਮਾਨ 4.1 ਡਿਗਰੀ ਸੈਲਸੀਅਸ, ਅੰਬਾਲਾ ਵਿਚ 6.9 ਡਿਗਰੀ ਸੈਲਸੀਅਸ, ਕਰਨਾਲ ਵਿਚ 8.6 ਡਿਗਰੀ ਸੈਲਸੀਅਸ, ਨਾਰਨੌਲ ਵਿਚ 6.5 ਸੈਲਸੀਅਸ, ਰੋਹਤਕ ਵਿਚ 6.8 ਡਿਗਰੀ ਸੈਲਸੀਅਸ, ਭਵਾਨੀ ਵਿਚ 6.2 ਡਿਗਰੀ ਸੈਲਸੀਅਸ ਅਤੇ ਸਿਰਸਾ ਵਿਚ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਚੰਡੀਗੜ੍ਹ ਵਿਚ ਰਾਤ ਸਮੇਂ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ਜੋ ਕਿ ਆਮ ਨਾਲੋਂ ਜ਼ਿਆਦਾ ਹੈ। ਅਧਿਕਾਰੀ ਨੇ ਦੱਸਿਆ ਕਿ ਸਵੇਰ ਸਮੇਂ ਪੰਜਾਬ ਅਤੇ ਹਰਿਆਣਾ ਦੀਆਂ ਕਈ ਥਾਵਾਂ ‘ਤੇ ਧੁੰਦ ਕਾਰਨ ਆਵਾਜਾਈ ਵਿਚ ਮੁਸ਼ਕਲ ਆ ਸਕਦੀ ਹੈ। ਦੱਸ ਦਈਏ ਕਿ ਅਗਲੇ 24 ਘੰਟਿਆਂ 'ਚ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਸਮੇਤ ਕਈ ਇਲਾਕਿਆਂ 'ਚ ਬਾਰਿਸ਼ ਹੋ ਸਕਦੀ ਹੈ।

ਏਜੰਸੀ ਅਨੁਸਾਰ ਅਗਲੇ 2-3 ਦਿਨਾਂ ਤਕ ਕਈ ਸ਼ਹਿਰਾਂ 'ਚ ਜ਼ਬਰਦਸਤ ਬਾਰਿਸ਼ ਦੀ ਸੰਭਾਵਨਾ ਹੈ। ਉੱਥੇ ਹੀ ਉੱਤਰ ਪ੍ਰਦੇਸ਼ ਦਿੱਲੀ ਐੱਨਸੀਆਰ, ਮੱਧ ਪ੍ਰਦੇਸ਼ ਤੇ ਹਰਿਆਣਾ 'ਚ ਕਈ ਸ਼ਹਿਰਾਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਦੱਖਣੀ-ਪੂਰਬੀ ਰਾਜਸਥਾਨ ਤੇ ਤਾਮਿਲਨਾਡੂ 'ਚ ਵੀ ਬਾਰਿਸ਼ ਦੇ ਆਸਾਰ ਹਨ।