ਉਤਰੀ ਭਾਰਤ ਵਿਚ ਕੋਹਰੇ ਦੇ ਧੁੰਦ ਦਾ ਦੌਰ ਜਾਰੀ, ਅਗਲੇ ਹਫਤੇ ਮੀਂਹ ਪੈਣ ਦੇ ਆਸਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿਚ ਧੁੰਦ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ

Fog and cold wave

ਚੰਡੀਗੜ੍ਹ : ਪਹਾੜਾ ‘ਤੇ ਪੈ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕੇ ਵੀ ਠੰਡ ਦੀ ਮਾਰ ਹੇਠ ਆਏ ਹੋਏ ਹਨ। ਰਾਜਧਾਨੀ ਚੰਡੀਗੜ੍ਹ ਤੋਂ ਇਲਾਵਾ ਗੁਆਢੀ ਸੂਬੇ ਪੰਜਾਬ ਅਤੇ ਹਰਿਆਣਾ ਵਿਚ ਵੀ ਠੰਡੀਆਂ ਹਵਾਵਾਂ ਕਾਰਨ ਠੰਡ ਦਾ ਪ੍ਰਕੋਪ ਜਾਰੀ ਹੈ। ਬੀਤੇ ਦੋ ਦਿਨਾਂ ਤੋਂ ਸੰਘਣੀ ਧੁੰਦ ਅਤੇ ਕੋਹਰੇ ਕਾਰਨ ਲੋਕਾਂ ਨੂੰ ਘਰਾਂ ਅੰਦਰ  ਰਹਿਣ ਲਈ ਮਜਬੂਰ ਹੋਣਾ ਪਿਆ।

ਚੰਡੀਗੜ੍ਹ ਵਿਚ ਸੋਮਵਾਰ ਦੀ ਸਵੇਰ ਦਾ ਆਗਾਜ਼ ਸੰਘਣੀ ਧੁੰਦ ਨਾਲ ਹੋਇਆ ਜੋ ਬਾਅਦ ਵਿਚ ਇਕਦਮ ਸਾਫ ਹੋ ਗਈ। ਸੋਮਵਾਰ ਨੂੰ ਧੁੱਪ ਖਿੜਣ ਕਾਰਨ ਲੋਕਾਂ ਨੂੰ ਠੰਡ ਤੋਂ ਰਾਹਤ ਮਹਿਸੂਸ ਹੋਈ। ਉਧਰ ਕੌਮੀ ਰਾਜਧਾਨੀ ਦਿੱਲੀ ਵਿਖੇ ਵੀ ਪੰਜਾਬ, ਹਰਿਆਣਾ ਵਰਗਾ ਮੌਸਮ ਬਣਿਆ ਹੋਇਆ ਹੈ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਧੁੰਦ ਨਾਲ ਹਲਕਾ ਮੀਂਹ ਪੈ ਸਕਦਾ ਹੈ।

ਸ਼ਹਿਰ ਦਾ ਘੱਟੋ ਘੱਟ ਤੇ ਵੱਧ ਤੋਂ ਵੱਧ ਤਾਪਮਾਨ 8 ਤੇ 17 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ। 22 ਜਨਵਰੀ ਤਕ ਦਿੱਲੀ ਵਿੱਚ ਮੌਸਮ ਰਹਿਣ ਦੀ ਉਮੀਦ ਹੈ, ਹਾਲਾਂਕਿ ਤਾਪਮਾਨ ਥੋੜ੍ਹਾ ਵੱਧ ਸਕਦਾ ਹੈ। ਇਸ ਦੌਰਾਨ ਪਹਾੜੀ ਇਲਾਕਿਆਂ ਸਮੇਤ ਮੈਦਾਨੀ ਇਲਾਕਿਆਂ ਵਿਚ ਆਉਂਦੇ ਹਫਤੇ ਦੌਰਾਨ ਮੌਸਮ ਦਾ ਇਕ ਵਾਰ ਮਿਜ਼ਾਜ ਬਦਲਣ ਜਾ ਰਿਹਾ ਹੈ, ਜਿਸ ਦੇ ਤਹਿਤ 24 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।

ਉਧਰ, ਲੱਦਾਖ ਵਿੱਚ ਪਾਰਾ ਮਨਫੀ 30 ਡਿਗਰੀ ਤੱਕ ਪਹੁੰਚ ਰਿਹਾ ਹੈ। ਜੰਮੂ-ਕਸ਼ਮੀਰ ਤੇ ਹਿਮਾਚਲ ਦੇ ਕਈ ਹਿੱਸਿਆਂ ਵਿੱਚ ਭਾਰੀ ਬਰਫਬਾਰੀ ਹੋ ਰਹੀ ਹੈ। ਸੂਬੇ ਵਿਚ ਪੈ ਰਹੀ ਭਾਰੀ ਬਰਫਬਾਰੀ ਦਾ ਸੈਲਾਨੀ ਆਨੰਦ ਲੈ ਰਹੇ ਹਨ ਜਦਕਿ ਸਥਾਨਕ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ ਅਤੇ ਲੋਕ ਘਰਾਂ ਅੰਦਰ ਰਹਿਣ ਲਈ ਮਜਬੂਰ ਹਨ।