ਫ਼ਿਰੋਜ਼ਪੁਰ 'ਚ ਕੋਰੋਨਾ ਦੇ 215 ਨਵੇਂ ਮਾਮਲੇ ਆਏ ਸਾਹਮਣੇ, ਦੋ ਔਰਤਾਂ ਸਮੇਤ ਤਿੰਨ ਦੀ ਹੋਈ ਮੌਤ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ ਹੋਈ 610 

Coronavirus

ਫਿਰੋਜ਼ਪੁਰ (ਮਲਕੀਅਤ ਸਿੰਘ) : ਆਲਮੀ ਪੱਧਰ 'ਤੇ ਫੈਲੀ ਕੋਰੋਨਾ ਮਹਾਂਮਾਰੀ ਰੁਕਣ ਦਾ ਨਾਮ ਨਹੀਂ ਲੈ ਰਹੀ। ਪੰਜਾਬ ਵਿਚ ਵੀ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਇਸ ਦੇ ਚਲਦੇ ਹੀ ਅੱਜ ਫ਼ਿਰੋਜ਼ਪੁਰ 'ਚ ਕੋਰੋਨਾ ਪੌਜ਼ਿਟਿਵ 215 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ 3 ਦੀ ਕੋਰੋਨਾ ਕਾਰਨ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਕੋਰੋਨਾ ਨਾਲ ਅੱਜ ਹੋਈਆਂ ਮੌਤਾਂ ਵਿਚ ਇਕ 58 ਸਾਲਾ ਵਿਅਕਤੀ, ਦੂਸਰੀ 58 ਸਾਲਾ ਔਰਤ ਅਤੇ ਤੀਸਰੀ ਮੌਤ ਵੀ 99 ਸਾਲਾ ਬਜ਼ੁਰਗ ਔਰਤ ਦੀ ਹੋਈ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਫ਼ਿਰੋਜ਼ਪੁਰ ਵਿਚ 610 ਐਕਟਿਵ ਕੇਸ ਹਨ।  

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਜ਼ਿਲ੍ਹੇ ਅੰਦਰ ਚਲਾਈ ਗਈ ਵਿਸ਼ੇਸ਼ ਟੈਸਟ ਕਰਨ ਮੁਹਿੰਮ ਅਧੀਨ ਜ਼ਿਲ੍ਹੇ ਅੰਦਰ 1052 ਸ਼ੱਕੀ ਵਿਅਕਤੀਆਂ ਦੇ ਕੋਰੋਨਾ ਟੈਸਟ ਸੈਂਪਲ ਲਏ ਗਏ । ਜਿਨ੍ਹਾਂ ਵਿਚੋਂ ਪ੍ਰਾਪਤ ਹੋਈਆਂ ਰਿਪੋਰਟਾਂ 'ਚ 215 ਜਣਿਆਂ ਦੀ ਰਿਪੋਰਟ ਕੋਰੋਨਾ ਪ੍ਰਭਾਵਿਤ ਪਾਈ ਗਈ ਹੈ। ਜਦਕਿ ਅਜੇ 400 ਟੈਸਟਾਂ ਦੀ ਰਿਪੋਰਟ ਆਉਣੀ ਬਾਕੀ ਹੈ।