ਪੰਜਾਬ ਵਿਧਾਨ ਸਭਾ ਚੋਣਾਂ: ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ’ਚ 2 DCs ਅਤੇ 8 SSPs ਦਾ ਤਬਾਦਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ ਤੇ 8 ਐਸਐਸਪੀਜ਼ ਦੇ ਤਬਾਦਲੇ ਕੀਤੇ ਹਨ।

ECI TRANSFERS TWO DCs, EIGHT SSPs IN PUNJAB

 

 

ਚੰਡੀਗੜ੍ਹ:  ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਵਿਚ ਦੋ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਫਸਰਾਂ (ਡੀਈਓਜ਼) ਅਤੇ ਅੱਠ ਸੀਨੀਅਰ ਪੁਲਿਸ ਕਪਤਾਨਾਂ (ਐਸਐਸਪੀਜ਼) ਦੇ ਤਬਾਦਲੇ ਕੀਤੇ ਹਨ।


ECI TRANSFERS TWO DCs, EIGHT SSPs IN PUNJAB

ਇਸ ਸਬੰਧੀ ਜਾਣਕਾਰੀ ਦਿੰਦਿਆਂਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਗਿਰੀਸ਼ ਦਿਆਲਨ ਨੂੰ ਡੀ.ਸੀ.-ਕਮ-ਡੀ.ਈ.ਓ ਫਿਰੋਜ਼ਪੁਰ ਨਿਯੁਕਤ ਕੀਤਾ ਹੈ, ਜਦਕਿ ਵਿਨੀਤ ਕੁਮਾਰ ਬਠਿੰਡਾ ਦੇ ਨਵੇਂ ਡੀ.ਸੀ.-ਕਮ-ਡੀ.ਈ.ਓ. ਹੋਣਗੇ।

ECI TRANSFERS TWO DCs

ਇਸੇ ਤਰ੍ਹਾਂ ਚੋਣ ਕਮਿਸ਼ਨ ਨੇ ਹਰਜੀਤ ਸਿੰਘ ਨੂੰ ਐਸਐਸਪੀ ਐਸ.ਏ.ਐਸ ਨਗਰ, ਧਰੁਮਨ. ਐਚ ਨਿੰਬਲੇ ਨੂੰ ਐਸ.ਐਸ.ਪੀ ਹੁਸਿਆਰਪੁਰ, ਪਾਟਿਲ ਕੇਤਨ ਬਾਲੀਰਾਮ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਗੁਲਨੀਤ ਸਿੰਘ ਖੁਰਾਣਾ ਨੂੰ ਐਸਐਸਪੀ ਤਰਨਤਾਰਨ, ਅਮਨੀਤ ਕੌਂਡਲ ਨੂੰ ਐਸਐਸਪੀ ਬਠਿੰਡਾ, ਸੰਦੀਪ ਕੁਮਾਰ ਮਲਿਕ ਨੂੰ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਤੇ ਸਰਤਾਜ ਸਿੰਘ ਚਾਹਲ ਨੂੰ ਐਸਐਸਪੀ ਫਤਿਹਗੜ੍ਹ ਸਾਹਿਬ ਨਿਯੁਕਤ ਕੀਤਾ ਗਿਆ ਹੈ।