ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ 7 IGs ਸਮੇਤ 10 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਰਤੀ ਚੋਣ ਕਮਿਸ਼ਨ ਨੇ ਡੀਐਸਪੀ ਰੈਂਕ ਦੇ 19 ਅਧਿਕਾਰੀਆਂ ਦੇ ਵੀ ਕੀਤੇ ਤਬਾਦਲੇ : ਮੁੱਖ ਚੋਣ ਅਧਿਕਾਰੀ ਡਾ. ਰਾਜੂ

Transfers

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੰਗਲਵਾਰ ਨੂੰ ਪੰਜਾਬ ਦੇ 7 ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਅਤੇ ਤਿੰਨ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀਈਓ)  ਡਾ: ਐਸ ਕਰੁਣਾ ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਆਈ.ਜੀ.ਪੀ. ਗੁਰਿੰਦਰ ਸਿੰਘ ਢਿੱਲੋਂ, ਆਈ.ਜੀ.ਪੀ ਜਸਕਰਨ ਸਿੰਘ ਅਤੇ ਆਈ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੇ ਤਬਾਦਲੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰ ਦਿਤਾ ਹੈ।

ਜਦੋਂ ਕਿ ਅਰੁਣ ਪਾਲ ਸਿੰਘ ਨੂੰ ਆਈਜੀਪੀ ਜਲੰਧਰ ਰੇਂਜ, ਸ਼ਿਵੇ ਕੁਮਾਰ ਵਰਮਾ ਨੂੰ ਆਈ.ਜੀ.ਪੀ ਬਠਿੰਡਾ ਰੇਂਜ, ਰਾਕੇਸ਼ ਅਗਰਵਾਲ ਨੂੰ ਆਈ.ਜੀ.ਪੀ. ਪਟਿਆਲਾ ਰੇਂਜ ਅਤੇ ਪਰਦੀਪ ਕੁਮਾਰ ਯਾਦਵ ਨੂੰ ਆਈ.ਜੀ.ਪੀ. ਫਰੀਦਕੋਟ ਰੇਂਜ ਵਜੋਂ ਨਿਯੁਕਤ ਕੀਤਾ ਗਿਆ ਹੈ।

ਇਸੇ ਤਰ੍ਹਾਂ ਸੁਰਜੀਤ ਸਿੰਘ ਨੂੰ ਡੀ.ਆਈ.ਜੀ. ਵਿਜੀਲੈਂਸ ਬਿਊਰੋ ਅਤੇ ਕੁਲਜੀਤ ਸਿੰਘ ਨੂੰ ਏ.ਆਈ.ਜੀ. ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਲਾਇਆ ਗਿਆ ਹੈ। ਜਦ ਕਿ ਜੁਗਰਾਜ ਸਿੰਘ ਨੂੰ ਸਹਾਇਕ ਕਮਾਂਡੈਂਟ 75ਵੀਂ ਬਟਾਲੀਅਨ ਪੀ.ਏ.ਪੀ.ਜਲੰਧਰ ਤਾਇਨਾਤ ਕੀਤਾ ਗਿਆ ਹੈ।