ਖੰਨਾ ਪੁਲਿਸ ਵਲੋਂ ਜ਼ਬਰੀ ਵਸੂਲੀ ਅਤੇ ਨਿਸ਼ਾਨਾ ਬਣਾਉਣ ਵਾਲੇ ਅੰਤਰਰਾਸ਼ਟਰੀ ਮਾਡਿਊਲ ਦਾ ਪਰਦਾਫਾਸ਼
ਗੈਂਗ ਦੇ 13 ਮੈਂਬਰ ਪੁਲਿਸ ਨੇ ਕੀਤੇ ਕਾਬੂ, 5 ਪਿਸਤੌਲ ਅਤੇ 53 ਕਾਰਤੂਸ ਵੀ ਹੋਏ ਬਰਾਮਦ
ਅੰਮ੍ਰਿਤ ਬੱਲ-ਜੱਗੂ ਭਗਵਾਨਪੁਰੀਆ-ਪਰਗਟ ਸੇਖੋਂ ਗੈਂਗ ਵਲੋਂ ਚਲਾਇਆ ਜਾ ਰਿਹਾ ਸੀ ਇਹ ਗੈਂਗ
ਮੋਹਾਲੀ : ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦੇ ਨਤੀਜੇ ਵਜੋਂ ਅੱਜ ਖੰਨਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।
ਪੁਲਿਸ ਨੇ ਅੰਮ੍ਰਿਤ ਬੱਲ, ਜੱਗੂ ਭਗਵਾਨਪੁਰੀਆ, ਪਰਗਟ ਸੇਖੋਂ ਗੈਂਗ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਗੈਂਗ ਦਾ ਪਰਦਾਫਾਸ਼ ਕੀਤਾ। ਪੁਲਿਸ ਮੁਤਾਬਕ ਉਸ ਦੇ ਤਾਰ ਵਿਦੇਸ਼ੀ ਅੱਤਵਾਦੀਆਂ ਨਾਲ ਜੁੜੇ ਹੋਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 5 ਪਿਸਤੌਲ ਅਤੇ 53 ਕਾਰਤੂਸ ਬਰਾਮਦ ਕੀਤੇ ਹਨ ਅਤੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਡੀਜੀਪੀ ਗੌਰਵ ਯਾਦਵ ਵਲੋਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਦਸੱਸਿਆ ਕਿ ਯੂਏਪੀਏ ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਪੁਲਿਸ ਨੇ ਸਥਾਨਕ ਨੈਟਵਰਕ ਨੂੰ ਨਸ਼ਟ ਕਰਨ ਅਤੇ ਕਿਸੇ ਵੱਡੀ ਘਟਨਾ ਨੂੰ ਰੋਕਣ ਲਈ ਸਮੇਂ ਸਿਰ ਕਾਰਵਾਈ ਕੀਤੀ।