ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਦੇ ਦਰਸ਼ਨਾਂ ਲਈ ਆਉਂਦੀ ਸੰਗਤ ਲਈ SGPC ਵਲੋਂ ਬਣਵਾਈ ਸਰਾਂ ਦਾ ਪਾਇਆ ਲੈਂਟਰ
ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸ਼ਿਰਕਤ
Punjab News
ਸ੍ਰੀ ਅਨੰਦਪੁਰ ਸਾਹਿਬ : ਗੁਰਦੁਆਰਾ ਬਾਬਾ ਗੁਰਦਿੱਤਾ ਜੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਦੀਦਾਰ ਲਈ ਆਉਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਂ ਸਰਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਅੱਜ ਇਸ ਸਰਾਂ ਦਾ ਲੈਂਟਰ ਪਾਇਆ ਗਿਆ।
ਇਸ ਵਿਸ਼ੇਸ਼ ਮੌਕੇ 'ਤੇ ਅੱਜ ਸਿੱਖ ਕੌਮ ਦੀ ਮਹਾਨ ਸਖਸ਼ੀਅਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ।