ਹੈਰੋਇਨ ਲੈ ਕੇ ਜਾ ਰਹੇ ਨੌਜਵਾਨ ਚੜ੍ਹੇ ਪੁਲਿਸ ਦੇ ਹੱਥੇ

ਏਜੰਸੀ

ਖ਼ਬਰਾਂ, ਪੰਜਾਬ

75 ਲੱਖ ਰੁਪਏ ਦੱਸੀ ਜਾ ਰਹੀ ਹੈ ਫੜੀ ਗਈ ਹੈਰੋਇਨ ਦੀ ਕੀਮਤ 

Representational

ਹੁਸ਼ਿਆਰਪੁਰ : ਐਸਟੀਐਫ ਜਲੰਧਰ ਰੇਂਜ ਦੀ ਟੀਮ ਨੇ ਹੁਸ਼ਿਆਰਪੁਰ 'ਚ ਨਾਕਾਬੰਦੀ ਦੌਰਾਨ ਇਕ ਐਕਟਿਵਾ ਸਵਾਰ 2 ਸ਼ੱਕੀ ਨੌਜਵਾਨਾਂ ਨੂੰ ਰੋਕ ਕੇ ਉਨ੍ਹਾ ਕੋਲੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 75 ਲੱਖ ਰੁਪਏ ਹੈ।

ਜਾਣਕਾਰੀ ਦਿੰਦਿਆਂ ਐਸਟੀਐਫ ਦੇ ਅਧਿਕਾਰੀ ਸਿਕੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ ਕਿ ਉਹ ਕਿਸ ਤੋਂ ਨਸ਼ਾ ਲੈ ਕੇ ਆਏ ਸਨ ਤੇ ਕਿਥੇ ਵੇਚਣਾ ਸੀ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਿਸ ਵਲੋਂ ਇਸ ਮਾਮਲੇ 'ਚ ਸ਼ੱਕੀ ਨੌਜਵਾਨਾਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ।