Punjab News: ਖੰਨਾ ’ਚ 20 ਗੱਡੀਆਂ ਦੀ ਆਪਸ ਵਿਚ ਟੱਕਰ, 100 ਮੀਟਰ ਦੀ ਦੂਰੀ ਵਿਚ ਵਾਪਰੇ ਤਿੰਨ ਹਾਦਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਨ੍ਹਾਂ ਹਾਦਸਿਆਂ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹਾਲਾਂਕਿ ਵਾਹਨ ਜ਼ਰੂਰ ਨੁਕਸਾਨੇ ਗਏ।

20 vehicles collided in Khanna

Punjab News: ਖੰਨਾ ਦੇ ਦੋਰਾਹਾ ਵਿਖੇ ਨੈਸ਼ਨਲ ਹਾਈਵੇਅ 'ਤੇ ਮਹਿਜ਼ 100 ਗਜ਼ ਦੀ ਦੂਰੀ 'ਚ 3 ਹਾਦਸੇ ਵਾਪਰੇ। ਸੰਘਣੀ ਧੁੰਦ ਕਾਰਨ ਸੜਕ ਉਤੇ ਕਰੀਬ 20 ਵਾਹਨ ਆਪਸ ਵਿਚ ਟਕਰਾ ਗਏ। ਇਨ੍ਹਾਂ ਹਾਦਸਿਆਂ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹਾਲਾਂਕਿ ਵਾਹਨ ਜ਼ਰੂਰ ਨੁਕਸਾਨੇ ਗਏ। ਹਾਦਸਿਆਂ ਕਾਰਨ ਰਾਜਗੜ੍ਹ ਨੇੜੇ ਨੈਸ਼ਨਲ ਹਾਈਵੇਅ ਪੁਲ ਨੂੰ ਬੰਦ ਕਰਨਾ ਪਿਆ ਅਤੇ ਆਵਾਜਾਈ ਨੂੰ ਸਰਵਿਸ ਲੇਨ ਤੋਂ ਮੋੜਨਾ ਪਿਆ। ਇਹ ਹਾਦਸਾ ਅੰਮ੍ਰਿਤਸਰ-ਦਿੱਲੀ ਹਾਈਵੇਅ 'ਤੇ ਵਾਪਰਿਆ।

ਪਹਿਲਾ ਹਾਦਸਾ ਰਾਜਗੜ੍ਹ ਨੇੜੇ ਪੁਲ ’ਤੇ ਕੈਂਟਰ ਨਾਲ ਵਾਪਰਿਆ। ਇਥੇ 4 ਤੋਂ 5 ਵਾਹਨ ਆਪਸ ਵਿਚ ਟਕਰਾ ਗਏ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਆ ਕੇ ਵਾਹਨਾਂ ਨੂੰ ਹਟਾਉਣਾ ਸ਼ੁਰੂ ਕਰ ਦਿਤਾ। ਫਿਰ ਥੋੜ੍ਹੀ ਦੂਰੀ 'ਤੇ 4 ਤੋਂ 5 ਹੋਰ ਵਾਹਨ ਆਪਸ ਵਿਚ ਟਕਰਾ ਗਏ। ਇਸ ਦੌਰਾਨ ਕੁੱਝ ਦੂਰੀ 'ਤੇ ਇਕ ਹੋਰ ਹਾਦਸਾ ਵਾਪਰ ਗਿਆ ਅਤੇ ਕੁੱਝ ਵਾਹਨ ਆਪਸ ਵਿਚ ਟਕਰਾ ਗਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਧੁੰਦ ਵਿਚ ਸਾਵਧਾਨੀ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਵਾਰ ਸਰਦੀਆਂ ਦੀ ਸ਼ੁਰੂਆਤ 'ਚ ਖੰਨਾ 'ਚ 3 ਕਿਲੋਮੀਟਰ ਦੇ ਖੇਤਰ 'ਚ 100 ਤੋਂ ਵੱਧ ਵਾਹਨ ਆਪਸ 'ਚ ਟਕਰਾ ਗਏ ਅਤੇ ਜਾਨੀ ਨੁਕਸਾਨ ਹੋਇਆ। ਫਿਰ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੁੱਖ ਪ੍ਰਗਟ ਵੀ ਕੀਤਾ ਅਤੇ ਪੁਲਿਸ ਨੂੰ ਪ੍ਰਬੰਧ ਕਰਨ ਲਈ ਕਿਹਾ ਸੀ।

(For more Punjabi news apart from Punjab News: 20 vehicles collided in Khanna, stay tuned to Rozana Spokesman)