ਸੁਖਬੀਰ ਬਾਦਲ ਨੂੰ ਲੈ ਕੇ MP ਸਰਬਜੀਤ ਸਿੰਘ ਖ਼ਾਲਸਾ ਦਾ ਵੱਡਾ ਬਿਆਨ, 'ਬਾਦਲ ਧੜਾ 'ਅਕਾਲੀ' ਕਹਾਉਣ ਦੇ ਲਾਇਕ ਨਹੀਂ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

'ਸਾਰਾ ਕੁਝ ਕਬੂਲ ਕਰਕੇ ਹੁਣ ਫਿਰ ਝੂਠ ਬੋਲ ਰਹੇ ਨੇ'

MP Sarabjit Singh Khalsa's big statement about Sukhbir Badal, 'Badal faction does not deserve to be called 'Akali''

ਅੰਮ੍ਰਿਤਸਰ: 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੀ ਸੀਨੀਅਰ ਲੀਡਰਸ਼ਿਪ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਲੈਣ ਆਏ ਹਾਂ। ਉਨ੍ਹਾਂ ਨੇ ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਅਸੀਂ ਸਾਰੇ ਇੱਕਠੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਪਾਰਟੀ ਵਿੱਚ ਪਹਿਲਾਂ ਭਰਤੀ ਹੋਵੇਗੀ ਫਿਰ ਹੀ ਅਹੁਦੇ ਦਿੱਤੇ ਜਾਣਗੇ।


ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਹੈ ਕਿ  ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦਾ ਜੋ ਹਾਲ ਕੀਤਾ ਹੈ ਉਹ ਸਾਡੇ ਸਾਹਮਣੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਖੜ੍ਹ ਕੇ ਮੰਨ ਕੇ ਵੀ ਮੁਕਰ ਗਏ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪ੍ਰਧਾਨ ਦੇ ਯੋਗ ਨਹੀ ਹੈ। ਉਨ੍ਹਾਂ ਨੇਕਿਹਾ ਹੈ ਕਿ ਫ਼ਖਰੇ ਕੌਮ ਐਵਾਰਡ ਵੀ ਵਾਪਸ ਲੈਲਿਆ ਹੁਣ ਪੱਲੇ ਕੀ ਰਿਹਾ ਗਿਆ। ਉਨ੍ਹਾਂ ਨੇ ਕਿਹਾ ਹੈ ਕਿ 7 ਮੈਂਬਰੀ ਕਮੇਟੀ ਨੂੰ ਪੂਰਾ ਸਖ਼ਤੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਾਦਲ ਧੜਾ ਜਥੇਦਾਰ ਉੱਤੇ ਦਬਾਅ ਬਣਾਉਦਾ ਹੈ।

ਖਾਲਸਾ ਦਾ ਕਹਿਣਾ ਹੈ ਕਿ ਕਮੇਟੀ ਵਿੱਚ ਸੁਖਬੀਰ ਦੇ ਬੰਦੇ ਹਨ ਅਤੇ ਇੰਨ੍ਹਾਂ ਦਾ ਇਕ-ਦੂਜੇ ਤੋਂ ਬਿਨ੍ਹਾਂ ਨਹੀਂ ਸਰਦਾ ਹੈ। ਉਨ੍ਹਾਂ  ਨੇ ਕਿਹਾ ਹੈ ਕਿ ਪੰਜਾਬ ਬਚਾਉਣ ਲਈ ਪੰਥ ਨੂੰ ਇੱਕ ਹੋਣ ਦੀ ਲੋੜ ਹੈ।