ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਹੁਣ ਪੰਜਾਬ 'ਚ ਵੀ ਹੋਣਗੇ ਆਨਲਾਈਨ ਚਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

26 ਜਨਵਰੀ ਤੋਂ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ 'ਚ ਹੋਣਗੇ ਆਨਲਾਈਨ ਚਲਾਨ

There will be online challan in Punjab too

There will be online challan in Punjab too: ਚੰਡੀਗੜ੍ਹ ਦੀ ਤਰਜ਼ 'ਤੇ ਹੁਣ ਪੰਜਾਬ 'ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਮੋਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ। ਟਰੈਫ਼ਿਕ ਸਿਗਨਲਾਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਸ ਲਈ ਇਨ੍ਹਾਂ ਸ਼ਹਿਰਾਂ ਵਿੱਚ 26 ਜਨਵਰੀ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਜਾਵੇਗੀ।

ਹੁਣ ਇਨ੍ਹਾਂ ਸ਼ਹਿਰਾਂ 'ਚ ਟਰੈਫ਼ਿਕ ਵਿਵਸਥਾ ਟਰੈਫ਼ਿਕ ਪੁਲਿਸ ਦੇ ਨਾਲ-ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ 'ਚ ਰਹੇਗੀ। ਇਨ੍ਹਾਂ ਸਾਰੇ ਸ਼ਹਿਰਾਂ ਵਿੱਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ, ਜਿੱਥੇ ਟਰੈਫ਼ਿਕ ਪੁਲਿਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ। ਇੱਥੋਂ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਤਿਆਰ ਕੀਤੇ ਜਾਣਗੇ ਅਤੇ ਡਾਕ ਰਾਹੀਂ ਘਰ ਪਹੁੰਚ ਜਾਣਗੇ।