ਪੰਜਾਬ ਦੀ ਵਿੜਗਦੀ ਕਾਨੂੰਨ ਵਿਵਸਥਾ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ : ਰਾਜਾ ਵੜਿੰਗ
ਲਾਰੈਂਸ ਬਿਸ਼ਨੋਈ ਨੂੰ ਭਾਜਪਾ ਦੀ ਸਰਕਾਰ ਦੇ ਰਹੀ ਹੈ ਪ੍ਰੋਟੈਕਸ਼ਨ
ਚੰਡੀਗੜ੍ਹ : ਪੰਜਾਬ ਵਿਚ ਵਿਗੜੀ ਕਾਨੂੰਨ ਵਿਵਸਕਾ ’ਤੇ ਬੋਲਦੇ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਅੱਜ ਭਾਰਤੀ ਜਨਤਾ ਪਾਰਟੀ ਦੇ ਇਕ ਵਫ਼ਦ ਵੱਲੋਂ ਪੰਜਾਬ ਦੇ ਰਾਜਪਾਲ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਇਕ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵੀ ਪੰਜਾਬ ਵਿਚ ਵਿੜਗਦੀ ਕਾਨੂੰਨ ਵਿਵਸਥਾ ਲਈ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਬੰਦੇ ਮਾਰੇ ਜਾ ਰਹੇ ਹਨ। ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਦੀ ਜੇਲ੍ਹ ’ਚ ਕਿਸ ਨੇ ਰੱਖਿਆ ਹੈ ਅਤੇ ਗੁਜਰਾਤ ਵਿਚ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਪ੍ਰੋਟੈਕਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਬਿਸ਼ਨੋਈ ਨੂੰ ਲੋੜੀਂਦੇ ਮਾਮਲੇ ਵਿਚ ਪੁੱਛਗਿੱਛ ਲਈ ਪੰਜਾਬ ਲਿਆਇਆ ਜਾਂਦਾ ਸੀ ਪਰ ਹੁਣ ਭਾਜਪਾ ਸਰਕਾਰ ਕਹਿੰਦੀ ਹੈ ਕਿ ਬਿਸ਼ਨੋਈ ਤੋਂ ਜੋ ਵੀ ਪੁੱਛਣਾ ਹੈ ਉਹ ਤੁਸੀਂ ਗੁਜਰਾਤ ਆ ਕੇ ਪੁੱਛ ਲਵੋ ਅਤੇ ਉਸ ਨੂੰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਗੁਜਰਾਤ ਸਰਕਾਰ ਪ੍ਰੋਟੈਕਟਸ਼ ਵਾਰੰਟ ’ਤੇ ਨਹੀਂ ਭੇਜਦੀ। ਇਸ ਤੋਂ ਬਾਅਦ ਹੁੰਦਾ ਹੈ ਲਾਰੈਂਸ ਬਿਸ਼ਨੋਈ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ ਪ੍ਰੋਟੈਕਸ਼ਨ ਦਿੱਤੀ ਜਾ ਰਹੀ ਹੈ।
ਆਤਿਸ਼ੀ ਦੀ ਵਾਇਰਲ ਵੀਡੀਓ ਮਾਮਲੇ ’ਤੇ ਬੋਲਦੇ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵੀਡੀਓ ਦੀ ਜਾਂਚ ਕਰਕੇ ਉਸ ਨੂੰ ਗਲਤ ਸਾਬਤ ਕਰ ਦਿੱਤਾ ਹੈ ਜਦਿਕ ਦਿੱਲੀ ਸਰਕਾਰ ਨੇ ਆਪਣੇ ਤਰੀਕੇ ਨਾਲ ਉਸ ਦੀ ਜਾਂਚ ਕਰਕੇ ਉਸ ਨੂੰ ਸਹੀ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਗੁਰੂਆਂ ਦਾ ਅਪਮਾਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਬਿਨਾ ਸ਼ਰਤ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ ਅਤੇ ਪੰਜਾਬੀ ਸਭ ਨੂੰ ਮੁਆਫ਼ ਕਰ ਦਿੰਦੇ ਹਨ। ਰਾਜਾ ਵੜਿੰਗ ਨੇ ਅੱਗੇ ਕਿਹਾ ਕਿ ਮੁਆਫ਼ੀ ਮੰਗਣ ਨਾਲ ਕੋਈ ਛੋਟਾ ਨਹੀਂ ਹੋ ਜਾਂਦਾ।
ਇਸ ਮੌਕੇ ਰਾਜਾ ਵੜਿੰਗ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਅੱਜ ਅਚਾਨਕ ਵਿਗੜੀ ’ਤੇ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਕਿਹਾ ਕਿ ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਸੁਨੀਲ ਜਾਖੜ ਜਲਦੀ ਹੀ ਸਿਹਤਯਾਬ ਹੋਣ।