ਕੈਪਟਨ ਨੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਵਾਰ ਨਾਲ ਕੀਤਾ ਦੁੱਖ ਸਾਂਝਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਵਿਖੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਕੈਪਟਨ ਅਮਰਿੰਦਰ ਸਿੰਘ.........

Captain Amarinder Singh with family of Shaheed Kulwinder Singh

ਨੂਰਪੁਰ ਬੇਦੀ : ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਵਿਖੇ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਸ. ਕੈਪਟਨ ਅਮਰਿੰਦਰ ਸਿੰਘ ਅਪਣੇ ਦਲਬਲ ਨਾਲ ਉਨ੍ਹਾਂ ਦੇ ਘਰ ਪਹੁੰਚੇ। ਇਸ ਸਮੇਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨਾਲ ਸਨ। ਇਸ ਦੌਰਾਨ ਸ਼ਹੀਦ ਕੁਲਵਿੰਦਰ ਸਿੰਘ ਦੇ ਪਰਵਾਰ ਨੂੰ ਹੌਂਸਲਾ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਨਾ ਪੂਰਾ ਹੋਣ ਵਾਲਾ ਘਾਟਾ ਤਾਂ ਪੂਰਾ ਨਹੀਂ ਕਰ ਸਕਦੀ

ਪਰ ਫਿਰ ਵੀ ਪੰਜਾਬ ਸਰਕਾਰ ਉਨ੍ਹਾਂ ਨਾਲ ਹਰ ਸਮੇਂ ਖੜੀ ਹੈ ਤੇ ਸ਼ਹੀਦ ਕੁਲਵਿੰਦਰ ਸਿੰਘ ਸ਼ਹਾਦਤ ਦਾ ਕਰਜ਼ ਪੂਰਾ ਪੰਜਾਬ ਕਦੇ ਉਤਾਰ ਨਹੀਂ ਸਕਦਾ। ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਵਾਰ ਨੂੰ 12 ਲੱਖ ਦੇਣ ਤੋਂ ਇਲਾਵਾ ਪਿੰਡ ਰੌਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਨ ਵਾਲੀ ਲਿੰਕ ਸੜਕ ਨੂੰ ਪੱਕਾ ਕਰ ਕੇ ਬਣਾਉਣ ਅਤੇ ਪਿੰਡ ਦੇ ਸਰਕਾਰੀ ਮਿਡਲ ਸਕੂਲ ਦਾ ਨਾਮ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਮ 'ਤੇ ਰੱਖਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਸ਼ਹੀਦ ਦੇ ਪਿਤਾ ਅਤੇ ਮਾਤਾ ਨੂੰ ਉਮਰ ਭਰ 10 ਹਜ਼ਾਰ ਪੈਨਸ਼ਨ ਦੇਣ ਦਾ ਵੀ ਐਲਾਨ ਕੀਤਾ।