ਪੁਲਵਾਮਾ ਹਮਲਾ : ਦਿੱਲੀ ਤੋਂ ਲਾਹੌਰ ਜਾਣ ਵਾਲੀ ਬੱਸ ਨਹੀਂ ਚੱਲਣ ਦਵਾਂਗੇ : ਰਵਨੀਤ ਬਿੱਟੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੁਧਿਆਣਾ ਵਿਚ ਕਾਂਗਰਸ ਵੱਲੋਂ ਰਵਨੀਤ ਸਿੰਘ ਬਿੱਟੂ ਦੀ ਅਗਵਾਈ ‘ਚ ਜ਼ਿਲ੍ਹਾ ਕਾਂਗਰਸ ਮੁੱਖ ਦਫ਼ਤਰ ਤੋਂ ਘੰਟਾਘਰ ਚੌਂਕ ਤੱਕ ਇਕ ਕੈਂਡਲ ਮਾਰਚ ਕੱਢਿਆ ਗਿਆ....

Ravneet Bittu

ਲੁਧਿਆਣਾ : ਲੁਧਿਆਣਾ ਵਿਚ ਕਾਂਗਰਸ ਵੱਲੋਂ ਰਵਨੀਤ ਸਿੰਘ ਬਿੱਟੂ ਦੀ ਅਗਵਾਈ ‘ਚ ਜ਼ਿਲ੍ਹਾ ਕਾਂਗਰਸ ਮੁੱਖ ਦਫ਼ਤਰ ਤੋਂ ਘੰਟਾਘਰ ਚੌਂਕ ਤੱਕ ਇਕ ਕੈਂਡਲ ਮਾਰਚ ਕੱਢਿਆ ਗਿਆ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਚਿਤਾਵਨੀ ਦਿੱਤੀ ਹੈ ਕਿ ਦਿੱਲੀ ਤੋਂ ਲਾਹੌਰ ਨੂੰ ਜਾਣ ਵਾਲੀ ਬੱਸ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ। ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ।

ਰਵਨੀਤ ਸਿੰਘ ਬਿੱਟੂ ਨੇ ਪਾਕਿਸਤਾਨ ਨੂੰ ਜਾਣ ਵਾਲੀ ਬੱਸ ਸਰਵਿਸ ਨੂੰ ਬੰਦ ਕਰਨ ਦੀ ਮੰਗ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਅਜਿਹਾ ਨਹੀਂ ਕੀਤਾ ਤਾਂ ਉਹ ਬੱਸ ਨੂੰ ਲੁਧਿਆਣਾ ਵਿਚੋਂ ਲੰਘਣ ਨਹੀਂ ਦੇਣਗੇ। ਉਨ੍ਹਾਂ ਨੇ ਪਾਕਿਸਤਾਨ ਦੇ ਸਿੱਖ ਨੇਤਾ ਗੋਪਾਲ ਚਾਵਲ ਬਾਰੇ ਕਿਹਾ ਕਿ ਇਹ ਲੋਕ ਜੇਲ੍ਹਾਂ ਵਿਚ ਬੈਠੇ ਅੱਤਵਾਦੀਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਜੱਥੇਦਾਰ ਬਣਾ ਰਹੇ ਹਨ।

ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਵੱਖਵਾਦੀ ਨੇਤਾਵਾਂ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਕਦਮ ‘ਤੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਸੁਰੱਖਿਆ ਨਹੀਂ ਦਿੱਤੀ ਜਾਣੀ ਚਾਹੀਦੀ।