ਪੁਲਵਾਮਾ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਨੂੰ ਸ਼ਰੇਆਮ ਗੋਲੀ ਮਾਰ ਦੇਣੀ ਚਾਹੀਦੀ ਹੈ : ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰਪੁਏ ਖ਼ਰਚ ਕੀਤੇ ਜਾ ਰਹੇ ਹਨ.......

perpetrators of Pulwama attack should be shot dead: Navjot Sidhu

ਗੜ੍ਹਦੀਵਾਲਾ : ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰਪੁਏ ਖ਼ਰਚ ਕੀਤੇ ਜਾ ਰਹੇ ਹਨ, ਤਾਕਿ ਲੋਕਾਂ ਨੂੰ ਬੁਨਿਆਦੀ ਸਹੂਲਤਾ ਮੁਹਈਆ ਕਰਵਾਈਆਂ ਜਾ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਹਲਕਾ ਵਿਧਾਇਕ ਸੰਗਤ ਸਿੰਘ ਗਿਲਜੀਆ ਦੀ ਅਗਵਾਈ ਹੇਠ ਗੜ੍ਹਦੀਵਾਲਾ ਨਗਰ ਕੌਂਸਲ ਵਿਖੇ ਸ਼ਹਿਰ ਲਈ ਸੀਵਰੇਜ ਤੇ ਜਲ ਸਪਲਾਈ ਦੇ ਵਿਕਾਸ ਕਾਰਜਾਂ ਲਈ ਫ਼ੰਡ ਜਾਰੀ ਕਰਨ ਸਬੰਧੀ ਰੱਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। 

ਇਸ ਮੌਕੇ ਪ੍ਰੈਸ ਵਾਰਤਾ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਅੰਦਰ ਜੋ ਸਰਬਪਾਰਟੀ ਦਾ ਗਠਜੋੜ ਬÎਣਿਆ ਹੈ, ਉਸ ਦਾ ਕੋਈ ਵਜ਼ੂਦ ਨਹੀਂ ਹੈ। ਉਹ ਵੀ  ਆਮ ਆਦਮੀ ਪਾਰਟੀ ਵਾਂਗ ਸੱਭ ਖਿਲਰ ਖੁਲਰ ਜਾਵੇਗਾ। ਕਮੇਡੀ ਸ਼ੋਅ ਵਿਚਂੋ ਕੱਢੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਮੇਰੀ ਵਧਦੀ ਸ਼ੋਹਰਤ ਨੂੰ ਵੇਖ ਕੇ ਵਿਰੋਧੀ ਪਾਰਟੀਆਂ ਮੇਰੇ ਵਿਰੁਧ ਕੂੜ ਪ੍ਰਚਾਰ ਕਰ ਰਹੀਆ ਹਨ, ਜੋ ਕਿ ਇਸ ਵਿਚ ਕੋਈ ਸਚਾਈ ਨਹੀਂ ਹੈ। ਬੀਤੇ ਦਿਨ ਪੁਲਵਾਮਾ ਵਿਚ ਸ਼ਹੀਦ ਕੀਤੇ ਸੀ.ਆਰ.ਪੀ ਐਫ਼ ਦੇ ਜਵਾਨਾਂ ਸਬੰਧੀ ਪੁਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਸ ਘਿਨਾਉਣੀ ਘਟਨਾ ਨੂੰ ਅੰਜ਼ਾਮ ਦੇਣ

ਵਾਲਿਆਂ ਨੂੰ ਸ਼ਰੇਆਮ ਗੋਲੀ ਮਾਰ ਦੇਣੀ ਚਾਹੀਦੀ ਹੈ। ਸਿੱਧੂ ਵਲੋਂ ਗੜ੍ਹਦੀਵਾਲਾ ਸ਼ਹਿਰ ਅੰਦਰ ਸੀਵਰੇਜ ਸਿਸਟਮ ਲਈ 15 ਕਰੋੜ 33 ਲੱਖ ਰੁਪਏ ਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ 1 ਕਰੋੜ 17 ਲੱਖ ਅਤੇ ਨਗਰ ਕੌਂਸਲ ਟਾਂਡਾ ਲਈ 5 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ । ਇਸ ਤੋਂ ਇਲਾਵਾ ਰਾਮਟੁਟਵਾਲੀ ਠਾਕੁਰ ਦਵਾਰੇ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਭਾਰੀ ਜਨਮਸੂਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਅਪਣੇ ਪਿਛਲੇ 10 ਸਾਲਾਂ ਦੇ ਕਾਰਜਕਾਲ ਦੌਰਾਨ ਸੂਬੇ ਨੂੰ ਖ਼ੁਸ਼ਹਾਲ ਬਣਾਉਣ ਦੀ ਬਜਾਏ ਕੰਗਾਲ ਬਣਾ ਕੇ ਰੱਖ ਦਿਤਾ ਹੈ

ਜਿਸ ਕਰ ਕੇ ਜਿਥੇ ਪੰਜਾਬ ਆਰਥਕ ਪੱਖੋਂ ਕਮਜ਼ੋਰ ਹੋਇਆ ਉਥੇ ਵਿਕਾਸ ਪੱਖੋਂ ਵੀ ਕਾਫ਼ੀ ਪਛੜਿਆ ਜਿਸ ਕਰ ਕੇ ਸੂਬੇ ਨੂੰ ਮੁੜ ਤਰੱਕੀ ਦੀਆਂ ਲੀਹਾਂ 'ਤੇ ਲਿਆਉਣ ਲਈ ਕਾਫ਼ੀ ਸਮਾਂ ਲੱਗ ਰਿਹਾ ਹੈ। ਇਸ ਮੌਕੇ ਵਿਧਾਇਕ ਸੰਗਤ ਸਿੰਘ ਗਿਲਜੀਆਂ ਵਲੋਂ ਨਵਜੋਤ ਸਿੰਘ ਸਿੱਧੂ ਗੜ੍ਹਦੀਵਾਲਾ ਸ਼ਹਿਰ ਦੇ ਵਿਕਾਸ ਲਈ ਕਰੋੜ ਰੁਪਏ ਦੇ ਫ਼ੰਡ ਜਾਰੀ ਕਰਨ 'ਤੇ ਧਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਸਬਾ ਗੜ੍ਹਦੀਵਾਲਾ ਦੇ ਸ਼ਹਿਰ ਅਤੇ ਪਿੰਡਾਂ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।