ਚੋਣ ਨਤੀਜਿਆਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਪ੍ਰੋੜ੍ਹਤਾ : ਕੈਪਟਨ

ਏਜੰਸੀ

ਖ਼ਬਰਾਂ, ਪੰਜਾਬ

ਚੋਣ ਨਤੀਜਿਆਂ ਨੇ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੀ ਕੀਤੀ ਪ੍ਰੋੜ੍ਹਤਾ : ਕੈਪਟਨ

image


ਲੋਕਾਂ ਅਤੇ ਸੂਬਾਈ ਕਾਂਗਰਸ ਨੂੰ ਜਿੱਤ ਦੀ ਦਿਤੀ ਵਧਾਈ 

ਚੰਡੀਗੜ੍ਹ, 17 ਫ਼ਰਵਰੀ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁਧਵਾਰ ਨੂੰ ਸੂਬਾਈ ਮਿਊਾਸਪਲ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਨੂੰ ਨਾ ਸਿਰਫ਼ ਉਨ੍ਹਾਂ ਦੀ ਸਰਕਾਰ ਦੀਆਂ ਵਿਕਾਸ ਮੁਖੀ ਨੀਤੀਆਂ ਦੀ ਪ੍ਰੋੜ੍ਹਤਾ ਦਸਿਆ ਸਗੋਂ ਵਿਰੋਧੀ ਧਿਰਾਂ ਸ਼੍ਰੋਮਣੀ ਅਕਾਲੀ ਦਲ, ਆਪ ਅਤੇ ਭਾਜਪਾ ਦੀਆਂ ਲੋਕ ਮਾਰੂ ਨੀਤਿਆਂ ਵਿਰੁਧ ਫ਼ਤਵਾ ਗਰਦਾਨਿਆ |  
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੇ ਸਮੂਹ ਵਿਧਾਇਕਾਂ, ਮੈਂਬਰਾਂ ਅਤੇ ਵਰਕਰਾਂ ਨੂੰ  ਇਨ੍ਹਾਂ ਮਿਊਾਸਪਲ ਚੋਣਾਂ, ਜਿਨ੍ਹਾਂ ਦੇ ਨਤੀਜੇ ਅੱਜ ਐਲਾਨੇ ਗਏ, ਵਿਚ ਹੂੰਝਾ ਫੇਰੂ ਜਿੱਤ ਦੀ ਵਧਾਈ ਦਿੰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਇਨ੍ਹਾਂ ਤਿੰਨਾਂ ਪਾਰਟੀਆਂ ਦੇ ਵੰਡ ਪਾਉ, ਗ਼ੈਰ-ਲੋਕਤੰਤਰੀ, ਗ਼ੈਰ-ਸੰਵਿਧਾਨਿਕ ਅਤੇ ਪਿਛਾਂਹ ਖਿਚੁ ਏਜੰਡੇ ਨੂੰ  ਪੂਰੀ ਤਰ੍ਹਾਂ ਨਾਲ ਰੱਦ ਕਰ ਦਿਤਾ ਹੈ | ਉਨ੍ਹਾਂ ਲੋਕਾਂ ਨੂੰ  ਇਨ੍ਹਾਂ ਨਕਾਰਾਤਮਕ ਅਤੇ ਭੈੜੀਆਂ ਤਾਕਤਾਂ ਨੂੰ  ਭਾਜ ਦੇਣ ਲਈ ਧਨਵਾਦ ਕੀਤਾ | 
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨਾਂ ਨੂੰ  ਅਮਲ ਵਿਚ ਲਿਆਂਦੇ ਜਾਣ ਤੋਂ ਬਾਅਦ ਇਹ ਪਹਿਲੀਆਂ ਵੱਡੀਆਂ ਚੋਣਾਂ ਸਨ ਜਿਨ੍ਹਾਂ ਨੇ ਲੋਕਾਂ ਵਿਚ ਭਾਜਪਾ ਵਿਰੁਧ ਪਾਏ ਜਾ ਰਹੇ ਗੁੱਸੇ ਨੂੰ  ਸਾਹਮਣੇ ਲੈ ਆਉਂਦਾ ਹੈ, ਜਿਹੜੀ ਪਾਰਟੀ ਅਪਣੇ ਸਾਬਕਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਅਤੇ ਦਿੱਲੀ ਵਿਚ 'ਆਪ' ਦੀ ਮਿਲੀਭੁਗਤ ਨਾਲ ਕਿਸਾਨ ਵਿਰੋਧੀ ਬਿਲ ਲਾਗੂ ਕਰਵਾਉਣ ਦੀ ਜ਼ਿੰਮੇਵਾਰ ਹੈ | ਉਨ੍ਹਾਂ ਦਸਿਆ ਕਿ ਇਨ੍ਹਾਂ ਪਾਰਟੀਆਂ ਨੇ ਪੰਜਾਬ ਨੂੰ  ਤਬਾਹ ਕਰਨ ਦੇ ਸਪੱਸ਼ਟ ਮਨਸੂਬੇ ਨਾਲ ਕਿਸਾਨਾਂ ਦੇ ਹੱਕਾਂ ਨੂੰ  ਅਪਣੇ ਪੈਰਾਂ ਹੇਠਾਂ ਦਰੜਿਆ | ਉਨ੍ਹਾਂ ਕਿਹਾ ਕਿ ਇਸ ਮੁੱਦੇ ਉਤੇ ਸ਼੍ਰੋਮਣੀ ਅਕਾਲੀ ਦਲ ਅਤੇ 'ਆਪ' ਵਲੋਂ ਵਹਾਏ ਗਏ ਮਗਰਮੱਛ ਦੇ ਹੰਝੂਆਂ ਅਤੇ ਡਰਾਮੇਬਾਜ਼ੀ ਨੂੰ  ਸੂਬੇ ਦੇ ਲੋਕਾਂ ਨੇ ਚੰਗੀ ਤਰ੍ਹਾਂ ਸਮਝਦੇ ਹੋਏ, ਸਿਆਸਤ ਕਰ ਰਹੀਆਂ ਇਨ੍ਹਾਂ ਪਾਰਟੀਆਂ ਨੂੰ  ਠੋਕਵਾਂ ਜਵਾਬ ਦਿਤਾ |