ਮੋਹਾਲੀ ਨਗਰ ਨਿਗਮ ਚੋਣਾਂ: ਹੁਣ ਤੱਕ 13 ਸੀਟਾਂ ’ਤੇ ਕਾਂਗਰਸ ਨੂੰ ਮਿਲੀ ਜਿੱਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਨੇ ਸਥਾਨਕ ਸਰਕਾਰ ਚੋਣਾਂ ਵਿਚ ਵਿਰੋਧੀਆਂ ਨੂੰ ਦਿੱਤੀ ਕਰਾਰੀ ਹਾਰ

Mohali Municipal Corporation Elections results

ਚੰਡੀਗੜ੍ਹ: ਬੀਤੇ ਦਿਨੀਂ ਰਾਜ ਚੋਣ ਕਮਿਸ਼ਨ ਵਲੋਂ ਨਗਰ ਨਿਗਮ ਐਸ.ਏ.ਐਸ. ਨਗਰ ਦੇ ਵਾਰਡ ਨੰ: 10 ਦੇ ਬੂਥ ਨੰ: 32 ਅਤੇ 33 ਵਿਚ ਦੁਬਾਰਾ ਵੋਟਿੰਗ ਕਰਵਾਉਣ ਦੇ ਹੁਕਮ ਦਿੱਤੇ ਗਏ। ਇਸ ਦੇ ਚਲਦਿਆਂ ਇਨ੍ਹਾਂ ਦੋਵਾਂ ਬੂਥਾਂ ’ਤੇ ਮਿਤੀ 17 ਫਰਵਰੀ, 2021 ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਿੰਗ ਹੋਈ।

ਬੀਤੇ ਦਿਨ ਪਈਆਂ ਵੋਟਾਂ ਦੀ ਗਿਣਤੀ ਦਾ ਕਾਰਜ ਅੱਜ ਸਵੇਰੇ 9 ਵਜੇ ਤੋਂ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਹੁਣ ਤੱਕ 13 ਸੀਟਾਂ ‘ਤੇ ਕਾਂਗਰਸ ਨੇ ਜਿੱਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਆਜ਼ਾਦ ਗਰੁੱਪ ਨੂੰ ਹੁਣ ਤੱਕ 7 ਸੀਟਾਂ 'ਤੇ ਜਿੱਤ ਮਿਲੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਆਜ਼ਾਦ ਉਮੀਦਵਾਰਾਂ ਨਾਲ ਮਿਲ ਕੇ ਚੋਣ ਲੜ ਰਹੀ ਹੈ। 

 ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਇਕ ਸਾਲ ਪਹਿਲਾਂ ਹੋਈਆਂ ਪੰਜਾਬ ਦੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਕਾਂਗਰਸ ਨੇ ਵਿਰੋਧੀ ਪਾਰਟੀਆਂ ਨੂੰ  ਕਰਾਰੀ ਹਾਰ ਦਿੰਦਿਆਂ ਹੂੰਝਾ ਫੇਰ ਜਿੱਤ ਹਾਸਲ ਕੀਤੀ ਹੈ | ਜਿੱਥੇ ਕਿਸਾਨ ਅੰਦੋਲਨ ਦੇ ਚਲਦੇ ਭਾਜਪਾ ਨੂੰ ਵੱਡੀ ਹਾਰ ਹੋਈ, ਉਥੇ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਾ ਹੈ

 

ਵਾਰਡ ਨੰਬਰ 26 ਤੋਂ ਆਜ਼ਾਦ ਉਮੀਦਵਾਰ ਨੇ ਹਾਸਲ ਕੀਤੀ ਜਿੱਤ

ਮੋਹਾਲੀ ਦੇ ਵਾਰਡ ਨੰਬਰ 26 ਤੋਂ ਆਜ਼ਾਦ ਉਮੀਦਵਾਰ ਰਵਿੰਦਰ ਸਿੰਘ ਨੇ ਜਿੱਤ ਹਾਸਲ ਕੀਤੀ ਹੈ।

ਵਾਰਡ ਨੰਬਰ 3 ਤੋਂ ਕਾਂਗਰਸੀ ਉਮੀਦਵਾਰ ਜੇਤੂ

ਮੋਹਾਲੀ ਦੇ ਵਾਰਡ ਨੰਬਰ 3 ਤੋਂ ਕਾਂਗਰਸੀ ਉਮੀਦਵਾਰ ਦਵਿੰਦਰ ਕੌਰ ਵਾਲੀਆ ਨੇ ਜਿੱਤ ਦਰਜ ਕੀਤੀ ਹੈ।

ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਜੇਤੂ

ਇਸ ਦੌਰਾਨ ਮੋਹਾਲੀ ਦੇ ਵਾਰਡ ਨੰਬਰ 6 ਤੋਂ ਕਾਂਗਰਸ ਉਮੀਦਵਾਰ ਜਸਪ੍ਰੀਤ ਸਿੰਘ ਗਿੱਲ ਨੇ ਜਿੱਤ ਹਾਸਲ ਕੀਤੀ ਹੈ।

ਵਾਰਡ ਨੰਬਰ 5 ਤੋਂ ਕਾਂਗਰਸੀ ਉਮੀਦਵਾਰ ਜੇਤੂ

ਮੋਹਾਲੀ ਦੇ ਵਾਰਡ ਨੰਬਰ 5 ਤੋਂ ਕਾਂਗਰਸੀ ਉਮੀਦਵਾਰ ਰਵਿੰਦਰ ਕੌਰ ਰੀਨਾ ਨੇ ਜਿੱਤ ਹਾਸਲ ਕੀਤੀ ਹੈ।

ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਭਰਾ ਨੂੰ ਮਿਲੀ ਭਾਰੀ ਬਹੁਮਤ

ਵਾਰਡ ਨੰਬਰ 10 ਤੋਂ ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਦੇ ਭਰਾ ਅਮਰਜੀਤ ਸਿੰਘ ਨੇ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ।

ਵਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਜੇਤੂ

ਮੋਹਾਲੀ ਦਾ ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲੀ ਹੈ।

ਵਾਰਡ ਨੰਬਰ 28 ਤੋਂ ਆਜ਼ਾਦ ਗਰੁੱਪ ਦੀ ਉਮੀਦਵਾਰ ਜੇਤੂ

ਮੋਹਾਲੀ ਦੇ ਵਾਰਡ ਨੰਬਰ 28 ਤੋਂ ਆਜ਼ਾਦ ਗਰੁੱਪ ਦੀ ਉਮੀਦਵਾਰ ਰਮਨਪ੍ਰੀਤ ਕੌਰ ਕੁੰਬੜਾ ਨੇ ਜਿੱਤ ਹਾਸਲ ਕੀਤੀ ਹੈ।

ਵਾਰਡ ਨੰਬਰ 13 ਤੋਂ ਕਾਂਗਰਸੀ ਉਮੀਦਵਾਰ ਜੇਤੂ

ਮੋਹਾਲੀ ਦੇ ਵਾਰਡ ਨੰਬਰ 13 ਤੋਂ ਕਾਂਗਰਸੀ ਉਮੀਦਵਾਰ ਨਮਰਤਾ ਕੌਰ ਢਿੱਲੋਂ ਨੇ ਜਿੱਤ ਹਾਸਲ ਕੀਤੀ ਹੈ।

ਵਾਰਡ ਨੰਬਰ 29 ਤੋਂ ਆਜ਼ਾਦ ਉਮੀਦਵਾਰ ਜੇਤੂ

ਮੋਹਾਲੀ ਨਗਰ ਨਿਗਮ ਦੇ ਵਾਰਡ ਨੰਬਰ 29 ਤੋਂ ਆਜ਼ਾਦ ਉਮੀਦਵਾਰ ਕੁਲਦੀਪ ਕੌਰ ਧਨੋਆ ਨੇ ਜਿੱਤ ਦਰਜ ਕੀਤੀ ਹੈ।

ਵਾਰਡ ਨੰਬਰ 14 ਤੋਂ ਕਾਂਗਰਸੀ ਉਮੀਦਵਾਰ ਨੂੰ ਮਿਲੀ ਜਿੱਤ

ਮੋਹਾਲੀ ਵਿਚ ਵਾਰਡ ਨੰਬਰ 14 ਤੋਂ ਕਾਂਗਰਸੀ ਉਮੀਦਵਾਰ ਕਮਲਪ੍ਰੀਤ ਸਿੰਘ ਬੰਨੀ ਨੇ ਜਿੱਤ ਦਰਜ ਕੀਤੀ ਹੈ।