ਸੰਤ ਬਲਬੀਰ ਸਿੰਘ ਸੀਚੇਵਾਲ ਨੇ PM ਮੋਦੀ ਨੂੰ ਸੌਂਪਿਆ ਗਰੀਨ ਮਨੋਰਥ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਕਿਹਾ ਕਿ ਵਾਤਾਵਰਣ ਦਾ ਮੁੱਦਾ ਹੁਣ ਕਿਸੇ ਇਕ ਸ਼ਹਿਰ ਜਾਂ ਦੇਸ਼ ਨਾਲ ਜੁੜਿਆ ਹੋਇਆ ਨਹੀ ਸਗੋਂ ਇਹ ਤਾਂ ਪੂਰੇ ਵਿਸ਼ਵ ਦਾ ਮੁੱਦਾ ਬਣ ਚੁੱਕਾ ਹੈ।

Sant Balbir Singh Seechewal hands over Green Manifesto to PM Modi



ਚੰਡੀਗੜ੍ਹ: ਚੋਣਾਂ ਦੌਰਾਨ ਪੰਜਾਬ ਵਿਚ ਲਗਾਤਾਰ ਵਾਤਾਵਰਣ ਦੇ ਮੁੱਦੇ ਨੂੰ ਉਭਾਰ ਰਹੇ ਪੰਜਾਬ ਵਾਤਾਵਰਣ ਚੇਤਨਾ ਲਹਿਰ ਵੱਲੋਂ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਗਰੀਨ ਮਨੋਰਥ ਪੱਤਰ ਸੌਪਦਿਆ ਕਿਹਾ ਕਿ ਜਦੋਂ ਤੱਕ ਦੇਸ਼ ਦੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦੀ ਨੀਤੀ ਰਾਜਨੀਤਕ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰਾਂ ਵਿਚ ਸ਼ਾਮਲ ਨਹੀਂ ਕਰਦੀਆਂ ਉਦੋਂ ਤੱਕ ਜਲਵਾਯੂ ਪਰਿਵਰਤਨ ਤੇ ਲੋਕਾਂ ਦੀ ਸਿਹਤ ਨੂੰ ਸੁਧਾਰਿਆ ਨਹੀਂ ਜਾ ਸਕਦਾ। ਲੋਕਾਂ ਦਾ ਇਹ ਗ੍ਰੀਨ ਏਜੰਡਾ ਸੌਂਪਦਿਆ ਉਹਨਾਂ ਕਿਹਾ ਕਿ ਵਾਤਾਵਰਣ ਦਾ ਮੁੱਦਾ ਹੁਣ ਕਿਸੇ ਇਕ ਸ਼ਹਿਰ ਜਾਂ ਦੇਸ਼ ਨਾਲ ਜੁੜਿਆ ਹੋਇਆ ਨਹੀ ਸਗੋਂ ਇਹ ਤਾਂ ਪੂਰੇ ਵਿਸ਼ਵ ਦਾ ਮੁੱਦਾ ਬਣ ਚੁੱਕਾ ਹੈ।

Sant Balbir Singh Seechewal hands over Green Manifesto to PM Modi

ਅੱਜ ਦਿੱਲੀ ਵਿਖੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਕਰਵਾਏ ਗਏ ਸਮਾਗਮ ਵਿਚ ਪੰਜਾਬ ਦਾ ਇਕ ਵਫਦ ਪ੍ਰਧਾਨ ਮੰਤਰੀ ਨੂੰ ਮਿਲਿਆਂ ਅਤੇ ਉਹਨਾਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਚ 26 ਦਸੰਬਰ  ਨੂੰ ‘ਬਾਲ ਵੀਰ ਦਿਵਸ’ ਦੇ ਰੂਪ ਵਿਚ ਮਨਾਏ ਜਾਣ ਲਈ ਉਹਨਾਂ ਦਾ ਧੰਨਵਾਦ ਕੀਤਾ ਗਿਆ। ਜਾਣਕਾਰੀ ਦਿੰਦਿਆ ਉਹਨਾਂ ਦੱਸਿਆਂ ਕਿ ਪੰਜਾਬ ਵਾਤਾਵਰਣ ਚੇਤਨਾ ਲਹਿਰ ਵੱਲੋਂ ਜਾਰੀ ਕੀਤੇ ਗਏ ਗਰੀਨ ਚੋਣ ਮਨੋਰਥ ਪੱਤਰ ਹੁਣ ਤੱਕ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਕਾਂਗਰਸ ਪਾਰਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ, ਮੈਂਬਰ ਪਾਰਲੀਮੈਂਟ ਰਜਿੰਦਰ ਅਗਰਵਾਲ ਅਤੇ ਹੋਰ ਸਾਰੀਆਂ ਰਾਜਸੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਸੌਪੇ ਜਾ ਚੁੱਕੇ ਹਨ ਤੇ ਚੋਣ ਪ੍ਰਚਾਰ ਦੇ ਆਖਰੀ ਦਿਨ ਇਸ ਨੂੰ ਪ੍ਰਧਾਨ ਮੰਤਰੀ ਦੇ ਹੱਥਾਂ ਤੱਕ ਪਹੁੰਚਾ ਦਿੱਤਾ ਹੈ।

PM Modi

ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹੁਣ ਤੱਕ ਪੰਜਾਬ ਚੇਤਨਾ ਲਹਿਰ ਵੱਲੋਂ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਆਪਣੇ ਪੱਧਰ ਤੇ ਕਈ ਸਮਾਗਮ ਵੀ ਕਰਵਾਏ ਗਏ ਚੁੱਕੇ ਹਨ। ਉੁਹਨਾਂ ਦੱਸਿਆ ਕਿ ਪੰਜਾਬ ਵਾਤਾਵਰਣ ਚੇਤਨਾ ਲਹਿਰ ਦਾ ਗਠਨ ਲਗਾਤਾਰ ਉਜਾੜ ਵੱਲ ਵੱਧ ਰਹੇ ਪੰਜਾਬ ਨੂੰ ਮੁੜ ਤੋਂ ਨਿਰੋਇਆ ਬਣਾਉਣ ਦੇ ਮਕਸਦ ਨਾਲ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਵਾਤਾਵਰਣ ਪ੍ਰੇਮੀਆਂ ਸਮਾਜ ਸੇਵੀ ਤੇ ਸੂਝਵਾਨ ਲੋਕਾਂ ਵੱਲੋਂ ਕੀਤਾ ਗਿਆ ਸੀ। ਜਿਸਦਾ ਮਕਸਦ ਚੋਣਾਂ ਦੌਰਾਨ ਵੋਟਰਾਂ ਨੂੰ ਜਾਗਰੂਕ ਕਰਨ ਤੇ ਉਮੀਦਵਾਰਾਂ ਨੂੰ ਸਵਾਲ ਪੁੱਛਣ, ਵਾਤਾਵਰਣ ਨੂੰ ਰਾਜਨੀਤਿਕ ਪਾਰਟੀਆਂ ਦੇ ਚੋਣ ਪੱਤਰਾਂ ਵਿਚ ਸ਼ਾਮਿਲ ਕਰਵਾਉਣ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਜਾਰੀ ਕੀਤੇ ਜਾਂਦੇ ਚੋਣ ਪੱਤਰਾਂ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਲਈ ਕੀਤਾ ਗਿਆ ਸੀ। 

Balbir Singh Seechewal

ਇਸ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਵੱਲੋਂ ਦਿੱਤੇ ਗਏ ਗਰੀਨ ਮਨੋਰਥ ਪੱਤਰ ਨੂੰ ਸਵਿਕਾਰ ਕਰਦਿਆ ਭਰੋਸਾ ਦਿੱਤਾ ਕਿ ਉਹ ਵਾਤਾਵਰਣ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਣਗੇ ਤੇ ਇਸ ਮਸਲੇ ਵੱਲ ਵਿਸ਼ੇਸ਼ ਧਿਆਨ ਦੇਣਗੇ। ਉਹਨਾਂ  ਕੰਮਾਂ ਦੀ ਪ੍ਰੰਸ਼ਸਾ ਕਰਦਿਆ ਕਿਹਾ ਕਿ ਉਹ ਸੁਲਤਾਨਪੁਰ ਲੋਧੀ ਵਿਖੇ ਬਾਬੇ ਨਾਨਕ ਦੀ ਵੇਈਂ ਦੇ ਦਰਸ਼ਨ ਕਰਨ ਲਈ ਜ਼ਰੂਰ ਸੁਲਤਾਨਪੁਰ ਲੋਧੀ ਵਿਖੇ ਆਉਣਗੇ। ਇਸ ਮੌਕੇ ਪੰਜਾਬ ਭਰ ਤੋਂ ਆਏ ਸਿੱਖ ਆਗੂ, ਦਿੱਲੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਮੈਂਬਰ ਆਦਿ ਹਾਜ਼ਰ ਸਨ।