ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਨੂੰ ਅਜਨਾਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਪਿੰਡ ਜੱਲੂਪੁਰ ਖੈੜਾ ’ਚ ਸੱਦਿਆ ਸਮਰਥਕਾਂ ਦਾ ਇਕੱਠਾ
ਅੰਮ੍ਰਿਤਸਰ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿਚ ਦਰਜ ਐਫਆਈਆਰ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਦੋ ਸਮਰਥਕਾਂ ਲਵਪ੍ਰੀਤ ਸਿੰਘ ਤੂਫਾਨ ਅਤੇ ਸੰਧੂ ਨੂੰ ਹਿਰਾਸਤ ਵਿਚ ਲਿਆ ਹੈ। ਜਿਸ ਤੋਂ ਬਾਅਦ ਅੰਮ੍ਰਿਤਪਾਲ ਨੇ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ।
ਇਹ ਵੀ ਪੜ੍ਹੋ : ਨਵਨੀਤ ਰਾਣਾ ਦਾ ਊਧਵ ਠਾਕਰੇ ’ਤੇ ਤੰਜ਼, ‘ਜੋ ਰਾਮ ਦਾ ਨਹੀਂ, ਉਹ ਕਿਸੇ ਕੰਮ ਦਾ ਨਹੀਂ’
ਪੁਲਿਸ ਨੂੰ ਚੇਤਾਵਨੀ ਦਿੰਦੇ ਹੋਏ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਅਜਨਾਲਾ ਵਿਚ ਇਕ ਨੌਜਵਾਨ ਦੇ ਇਸ਼ਾਰੇ 'ਤੇ ਝੂਠਾ ਪਰਚਾ ਦਰਜ ਕੀਤਾ ਗਿਆ ਹੈ। ਜਿਸ ’ਤੇ ਕਾਰਵਾਈ ਕਰਦਿਆਂ ਪੁਲਿਸ ਨੇ ਉਸ ਦੇ ਦੋ ਸਮਰਥਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਹ ਪੁਲਿਸ ਨੂੰ ਕਿਸੇ ਵੀ ਟਕਰਾਅ ਤੋਂ ਦੂਰ ਰਹਿਣ ਲਈ ਕਹਿ ਚੁੱਕੇ ਹਨ। ਅੰਮ੍ਰਿਤਪਾਲ ਨੇ ਕਿਹਾ ਕਿ ਜੇਕਰ ਉਹਨਾਂ ਦੇ ਸਮਰਥਕਾਂ ਨੂੰ ਇਸ ਤਰ੍ਹਾਂ ਇਕੱਲਿਆਂ- ਇਕੱਲਿਆਂ ਨੂੰ ਹੀ ਚੁੱਕਣਾ ਹੈ ਤਾਂਅਸੀਂ ਸਾਰੇ ਇਕੱਠੇ ਹੋ ਕੇ ਦੇਖਾਂਗੇ।
ਇਹ ਵੀ ਪੜ੍ਹੋ : ਆਬਕਾਰੀ ਨੀਤੀ ਮਾਮਲਾ: ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਮੁੜ ਤਲਬ ਕੀਤਾ
ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਪਿੰਡ ਜੱਲੂਪੁਰ ਖੇੜਾ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ। ਉਥੇ ਬੈਠ ਕੇ ਵਿਚਾਰ ਕੀਤਾ ਜਾਵੇਗਾ ਕਿ ਅੱਗੇ ਕੀ ਕਰਨਾ ਹੈ। ਜੇਕਰ ਪੁਲਿਸ ਨੇ ਉਹਨਾਂ ਨੂੰ ਜਲਦੀ ਰਿਹਾਅ ਨਾ ਕੀਤਾ ਤਾਂ ਪੰਜਾਬ ਵਿਚ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾਵੇਗੀ। ਦੱਸ ਦੇਈਏ ਕਿ ਵੀਰਵਾਰ ਨੂੰ ਅੰਮ੍ਰਿਤਪਾਲ ਖਿਲਾਫ਼ ਇਕ ਨੌਜਵਾਨ ਨੂੰ ਅਗਵਾ ਕਰਨ ਅਤੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ।