ਜਲੰਧਰ 'ਚ ਇਨਸਾਨੀਅਤ ਸ਼ਰਮਸਾਰ, ਕੂੜੇ ਦੇ ਢੇਰ 'ਚੋਂ ਮਿਲਿਆ ਬੱਚੇ ਦਾ ਭਰੂਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ

photo

 

ਜਲੰਧਰ: ਜਲੰਧਰ ਤੋਂ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਕਾਜ਼ੀ ਮੰਡੀ ਦੇ ਨਾਲ ਲੱਗਦੇ ਸੰਤੋਸ਼ੀ ਨਗਰ 'ਚ ਕੂੜੇ ਦੇ ਢੇਰ 'ਚੋਂ ਬੱਚੇ ਦਾ ਭਰੂਣ ਮਿਲਣ ਨਾਲ ਸਨਸਨੀ ਫੈਲ ਗਈ। ਭਰੂਣ ਨੂੰ ਸਭ ਤੋਂ ਪਹਿਲਾਂ ਨੇੜੇ ਖੇਡਦੇ ਬੱਚਿਆਂ ਨੇ ਦੇਖਿਆ। ਇਸ ਤੋਂ ਬਾਅਦ ਬੱਚਿਆਂ ਨੇ ਮਾਮਲੇ ਦੀ ਜਾਣਕਾਰੀ ਪਰਿਵਾਰ ਵਾਲਿਆਂ ਨੂੰ ਦਿੱਤੀ ਤਾਂ ਥਾਣਾ ਰਾਮਾਮੰਡੀ ਦੀ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ।

 

ਇਹ ਵੀ ਪੜ੍ਹੋ : ਅਮਰੀਕਾ 'ਚ ਫਿਰ ਹੋਈ ਗੋਲੀਬਾਰੀ, 6 ਦੀ ਮੌਤ 

ਦਰਅਸਲ ਸੰਤੋਸ਼ੀ ਨਗਰ ਦਾ ਗੁਰਪ੍ਰੀਤ ਸਿੰਘ ਨਾਂ ਦਾ ਬੱਚਾ ਡੰਪ ਨੇੜੇ ਦੋਸਤਾਂ ਨਾਲ ਖੇਡ ਰਿਹਾ ਸੀ। ਇਸ ਦੌਰਾਨ ਖੇਡਦੇ ਹੋਏ ਡੰਪ 'ਤੇ ਪਹੁੰਚ ਗਏ। ਉਸ ਨੇ ਦੇਖਿਆ ਕਿ ਖੂਨ ਨਾਲ ਲੱਥਪੱਥ ਅਤੇ ਕੱਟਿਆ ਹੋਇਆ ਬੱਚੇ ਦਾ ਭਰੂਣ ਉਥੇ ਪਿਆ ਸੀ। ਗੁਰਪ੍ਰੀਤ ਨੇ ਘਬਰਾ ਕੇ ਸਭ ਤੋਂ ਪਹਿਲਾਂ ਆਪਣੇ ਚਾਚੇ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ। ਕੁਝ ਹੀ ਦੇਰ ਵਿਚ ਲੋਕ ਇਕੱਠੇ ਹੋਣੇ ਸ਼ੁਰੂ ਹੋ ਗਏ। ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਭਰੂਣ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ :  ਗੈਰ ਕਾਨੂੰਨੀ ਮਾਈਨਿੰਗ ਰੋਕਣ ਗਏ ਕਿਸਾਨ ਨੂੰ ਟਰੈਕਟਰ-ਟਰਾਲੀ ਹੇਠਾਂ ਦਰੜਿਆ, ਮੌਤ  

ਜਿਸ ਥਾਂ ਤੋਂ ਬੱਚੇ ਨੂੰ ਸੁੱਟਿਆ ਗਿਆ ਸੀ, ਉਸ ਤੋਂ ਥੋੜ੍ਹੀ ਦੂਰੀ 'ਤੇ ਕਈ ਸੀਸੀਟੀਵੀ ਲੱਗੇ ਹੋਏ ਹਨ, ਜਿਨ੍ਹਾਂ ਦੀ ਫੁਟੇਜ ਪੁਲਿਸ ਨੇ ਕਬਜ਼ੇ ਵਿਚ ਲੈ ਲਈ ਹੈ। ਫੁਟੇਜ ਦੇ ਆਧਾਰ 'ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਬੱਚੇ ਦੀ ਹਾਲਤ ਦੇਖ ਕੇ ਅਜਿਹਾ ਲੱਗ ਰਿਹਾ ਸੀ ਕਿ ਨਵਜੰਮੇ ਬੱਚੇ ਨੂੰ ਹਾਲ ਹੀ ਵਿਚ ਜਨਮ ਲੈਣ ਤੋਂ ਬਾਅਦ ਸੁੱਟ ਦਿੱਤਾ ਗਿਆ ਸੀ ਕਿਉਂਕਿ ਸਰੀਰ 'ਤੇ ਖੂਨ ਸੀ।