ਖਰੜ ਵਿਖੇ 2 ਕਰੋੜ ਦੀ ਲਾਗਤ ਨਾਲ ਬਣਾਇਆ ਖੇਡ ਸਟੇਡੀਅਮ ਲੋਕਾਂ ਨੂੰ ਸਮਰਪਿਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬਾ ਸਰਕਾਰ ਖਿਡਾਰੀਆਂ ਨੂੰ ਅੱਗੇ ਵੱਧਣ ਵਿੱਚ ਹਰ ਸੰਭਵ ਸਹਇਤਾ ਕਰੇਗੀ

Sports Stadium at the Kharar Constituancy built by the Mann government at a cost of Rs.2 crores



ਚੰਡੀਗੜ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਖੇਡਾਂ ਦੇ ਖੇਤਰ ਵਿੱਚ ਪਹਿਲੇ ਨੰਬਰ ਤੇ ਲਿਆਉਣ ਲਈ ਨੌਜਵਾਨਾ ਨੂੰ ਲਗਾਤਾਰ ਖੇਡਾਂ ਵੱਲ ਪ੍ਰੇਰਿਤ ਕਰ ਰਹੀ ਹੈ। ਜਿਸ ਨਾਲ ਨੌਜਵਾਨ ਪੀੜੀ ਨਸ਼ਿਆ ਵਰਗੀਆਂ ਅਲਾਮਤਾਂ ਨੂੰ ਛੱਡ ਕੇ ਖੇਡਾਂ ਵੱਲੋਂ ਧਿਆਨ ਲਗਾਵੇਗੀ। ਇਸੇ ਮੰਤਰ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਉਦਮਾਂ ਸਦਕਾ ਹਲਕਾ ਖਰੜ ਦੇ ਪਿੰਡ ਚੰਦੋਂ ਗੋਬਿੰਦਗੜ ਵਿਖੇ ਨਵੇਂ ਉਸਾਰੇ ਗਏ ਖੇਡ ਸਟੇਡੀਅਮ ਨੂੰ ਅੱਜ ਸੈਰ ਸਪਾਟਾ ਅਤੇ ਸਭਿਚਾਰਕ ਮਾਮਲੇ, ਨਿਵੇਸ਼ ਪ੍ਰੋਤਸ਼ਾਹਨ, ਪ੍ਰਾਹੁਣਚਾਰੀ, ਸਿਕਾਇਤ ਨਿਵਾਰਣ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਇਸ ਖੇਡ ਸਟੇਡੀਅਮ ਦੇ ਬਣਨ ਨਾਲ ਜਿਥੇ ਪੰਜਾਬ ਦੇ ਨੌਜਵਾਨਾ ਵਿਚੋਂ ਵੱਡੇ ਖਿਡਾਰੀ ਉਭਰ ਕੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਸਟੇਡੀਅਮ ਦੇ ਬਣਨ ਨਾਲ ਨੋਜਵਾਨ ਵੱਧ ਤੋਂ ਵੱਧ ਧਿਆਨ ਖੇਡਾਂ ਵੱਲ ਦੇਣਗੇ ਅਤੇ ਨਸ਼ਿਆਂ ਤੋਂ ਦੂਰ ਰਹਿਣਗੇ। ਉਨ੍ਹਾਂ ਦੱਸਿਆ ਕਿ ਇਹ ਖੇਡ ਸਟੇਡੀਅਮ ਮਾਨ ਸਰਕਾਰ ਵੱਲੋਂ 2 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਡ ਸਟੇਡੀਅਮ ਵਿੱਚ ਫੁੱਟ ਬਾਲ, ਅਥਲੀਟ ਟਰੈਕ, ਬਾਸਕਟ ਬਾਲ ਅਤੇ ਜਿਮ ਆਦਿ ਖੇਡਾਂ ਦੀ ਸਹੂਲਤ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਖੇਡ ਵਿਭਾਗ ਦੇ 2 ਕੋਚ ਖੇਡਾਂ ਦੀ ਪ੍ਰੈਕਟਿਸ ਲਈ ਹਾਜਰ਼ ਹੋਣਗੇ।  ਉਨ੍ਹਾਂ ਕਿਹਾ ਕਿ ਇਸ ਇਥੇ ਪੰਜਾਬ ਦਾ ਕੋਈ ਵੀ ਖਿਡਾਰੀ ਇਥੇ ਖੇਡ ਸਕਦਾ ਹੈ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਅੱਗੇ ਵੱਧਣ ਵਿੱਚ ਉਹਨਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਮੰਤਰੀ ਨੇ ਨੌਜਵਾਨਾ ਨੂੰ ਪ੍ਰੇਰਿਤ ਕਰਦਿਆਂ ਕਿਹਾ ਉਹ ਨਸ਼ਿਆਂ ਤੋਂ ਦੂਰ ਰਹਿੰਣ ਅਤੇ ਵੱਧ ਵੱਧ ਇਸ ਸਟੇਡੀਅਮ ਵਿੱਚ ਆ ਕੇ ਖੇਡਾਂ ਵਿੱਚ ਭਾਗ ਲੈਣ। ਉਹਨਾਂ ਕਿਹਾ ਕਿ ਭਵਿੱਖ ਵਿੱਚ ਇਸ ਸਟੇਡੀਅਮ ਤੋਂ ਹੀ ਵੱਡੇ ਖਿਡਾਰੀ ਸਾਹਮਣੇ ਆਉਣਗੇ ਅਤੇ ਪੰਜਾਬ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨਗੇ।  

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐਸ.ਡੀ.ਐਮ ਖਰੜ ਰਵਿੰਦਰ ਸਿੰਘ, ਜਿਲ੍ਹਾ ਖੇਡ ਅਫਸਰ ਗੁਰਦੀਪ ਕੌਰ, ਬੀਡੀਪੀੳ  ਮਹਿੰਦਰ ਸਿੰਘ ਅਤੇ ਖੇਡ ਵਿਭਾਗ ਦੇ ਕੋਚਜ਼ ਤੋਂ ਇਲਾਵਾ ਨਵਦੀਪ ਸਿੰਘ ਗੋਲਡੀ, ਹਰਜੀਤ ਬੰਟੀ, ਹਰਪ੍ਰੀਤ ਸਿੰਘ ਜੰਡਪੁਰ, ਰਘਬੀਰ ਸਿੰਘ ਬਡਾਲਾ, ਲਖਵਿੰਦਰ ਸਿੰਘ (ਬੀ.ਐਲ), ਪਿਆਰਾ ਸਿੰਘ, ਅਮਰਜੀਤ ਸਿੰਘ ਚੰਦੋ, ਜਸਵੰਤ ਸਿੰਘ ਚੰਦੋ, ਸੁਖਵਿੰਦਰ ਸਿੰਘ ਬਿੱਟੂ, ਸਮੇਤ ਹੋਰ ਖੇਡ ਪ੍ਰੇਮੀ ਹਾਜ਼ਰ ਸਨ।