ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਚੋਰ ਗਿਰੋਹ ਗ੍ਰਿਫ਼ਤਾਰ, 25 ਦੇ ਕਰੀਬ ਮੋਟਰਸਾਈਕਲ ਵੀ ਬਰਾਮਦ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਇਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

The gang of thieves who committed the thefts were arrested, around 25 motorcycles were also recovered

ਗੁਰਦਾਸਪੁਰ - ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਅਤੇ ਲੁੱਟਾਂ-ਖੋਹਾਂ ਕਰਨ ਵਾਲਾ ਗਿਰੋਹ ਸੀਆਈਏ ਸਟਾਫ ਗੁਰਦਾਸਪੁਰ ਨੇ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਵਿਅਕਤੀਆਂ 25 ਮੋਟਰਸਾਈਕਲ, ਇਕ ਕਰੇਟਾ ਕਾਰ, ਖਿਡੌਣਾ ਪਿਸਤੌਲ 5 ਹਜ਼ਾਰ ਰੁਪਏ ਨਕਦੀ, ਪੁਰਾਣੇ ਸਿੱਕੇ ਅਤੇ ਸੋਨੇ ਦੇ ਗਹਿਣੇ ਵੀ ਬਰਾਮਦ ਕੀਤੇ ਹਨ। ਇਹਨਾਂ ਫੜੇ ਗਏ ਵਿਅਕਤੀਆਂ ਕੋਲੋਂ ਵਾਰਦਾਤਾਂ ਵਿਚ ਵਰਤੇ ਜਾਂਦੇ ਰਿਵਾਇਤੀ ਹਥਿਆਰ ਵੀ ਮਿਲੇ ਹਨ। ਐੱਸਐੱਸਪੀ ਗੁਰਦਾਸਪੁਰ ਨੇ ਦੱਸਿਆ ਕਿ ਇਨ੍ਹਾਂ ਫੜੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰ ਕੇ ਇਨ੍ਹਾਂ ਤੋਂ ਅਗਲੀ ਪੁੱਛਗਿੱਛ ਕੀਤੀ ਜਾਵੇਗੀ।

ਇਸ ਸਬੰਧੀ ਗੁਰਦਾਸਪੁਰ ਵਿਖੇ ਪ੍ਰੈੱਸ ਕਾਨਫਰਸ ਕਰਦੇ ਹੋਏ ਐੱਸਐਸਪੀ ਗੁਰਦਾਸਪੁਰ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਲੁੱਟਾਂ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿਚ 2 ਮਹਿਲਾਵਾ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਮੋਟਰਸਾਈਕਲ ਚੋਰੀ ਕਰਕੇ ਲੁਧਿਆਣਾ, ਜਲੰਧਰ ਆਦਿ ਸ਼ਹਿਰਾਂ ਵਿਚ ਵੇਚਦੇ ਸਨ ਅਤੇ ਇਹਨਾਂ ਵਿੱਚੋਂ ਚਾਰ ਵਿਅਕਤੀਆਂ ਨੂੰ ਉਸ ਸਮੇਂ ਗ੍ਰਿਫ਼ਤਾਰ ਕੀਤਾ ਗਿਆ। ਜਦੋਂ ਇਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੋਏ ਸਨ। ਉਨ੍ਹਾਂ ਦੱਸਿਆ ਕਿ ਇਹ ਫੜੇ ਗਏ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹਨਾਂ ਦੇ ਕੋਲੋਂ ਅਗਲੀ ਪੁੱਛਗਿੱਛ ਕਰ ਕੇ ਲੋਕਾਂ ਦੇ ਚੋਰੀ ਹੋਏ ਸਮਾਨ ਦੀ ਬਰਾਮਦਗੀ ਕੀਤੀ ਜਾ ਸਕੇ।