Khanna News: ਧੁੰਦ ਕਰ ਕੇ ਆਪਸ 'ਚ ਟਕਰਾਏ 8 ਵਾਹਨ, 3 ਜ਼ਖਮੀ, ਲਾੜੀ ਵਾਲ-ਵਾਲ ਬਚੀ

ਏਜੰਸੀ

ਖ਼ਬਰਾਂ, ਪੰਜਾਬ

ਇਹ ਟੱਕਰ ਰੋਡਵੇਜ਼ ਦੀ ਬੱਸ ਨਾਲ ਹੋਈ ਹੈ

File Photo

 

Khanna News: ਖੰਨਾ - ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਚਮਕ ਰਹੀ ਧੁੱਪ ਨੇ ਕੜਾਕੇ ਦੀ ਸਰਦੀ ਤੋਂ ਰਾਹਤ ਦਿਵਾਈ ਹੈ ਪਰ ਇਸ ਦੌਰਾਨ ਖੰਨਾ ਵਿਚ ਐਤਵਾਰ ਨੂੰ ਮੁੜ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਨੈਸ਼ਨਲ ਹਾਈਵੇ 'ਤੇ ਐਸਐਸਪੀ ਦਫ਼ਤਰ ਦੇ ਸਾਹਮਣੇ ਦੋ ਹਾਦਸੇ ਵਾਪਰੇ। ਕਰੀਬ 500 ਮੀਟਰ ਦੇ ਘੇਰੇ ਵਿਚ ਹੋਏ ਇਨ੍ਹਾਂ ਹਾਦਸਿਆਂ ਵਿਚ ਸੱਤ ਤੋਂ ਅੱਠ ਵਾਹਨ ਆਪਸ ਵਿਚ ਟਕਰਾ ਗਏ। ਤਿੰਨ ਲੋਕ ਜ਼ਖਮੀ ਹੋ ਗਏ।  

ਰੋਡਵੇਜ਼ ਦੀ ਬੱਸ ਨਾਲ ਵਾਹਨਾਂ ਦੀ ਟੱਕਰ ਹੋਈ। ਇਕ ਬਾਈਕ ਸਵਾਰ ਧੁੰਦ ਵਿਚ ਐਸਐਸਪੀ ਦਫ਼ਤਰ ਦੇ ਸਾਹਮਣੇ ਨੈਸ਼ਨਲ ਹਾਈਵੇਅ ’ਤੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਿਆ। ਪਿੱਛੇ ਆ ਰਹੇ ਟਰੱਕ ਚਾਲਕ ਨੇ ਟਰੱਕ ਰੋਕਿਆ। ਫਿਰ ਇਹ ਟਰੱਕ ਇੱਕ ਕਾਰ ਅਤੇ ਇੱਕ ਹੋਰ ਬੱਸ ਨਾਲ ਟਕਰਾ ਗਿਆ। ਖੰਨਾ ਦੇ ਪਿੰਡ ਭਾਦਲਾ ਵਿਚ ਅੱਜ ਇੱਕ ਲੜਕੀ ਦਾ ਵਿਆਹ ਹੋ ਰਿਹਾ ਹੈ। ਪਰਿਵਾਰਕ ਮੈਂਬਰ ਉਸ ਨੂੰ ਕਾਰ ਵਿਚ ਬਿਊਟੀ ਪਾਰਲਰ ਲੈ ਕੇ ਜਾ ਰਹੇ ਸਨ। ਰਸਤੇ ਵਿਚ ਧੁੰਦ ਕਾਰਨ ਕਾਰ ਇੱਕ ਟਰੱਕ ਨਾਲ ਟਕਰਾ ਗਈ। ਖੁਸ਼ਕਿਸਮਤੀ ਰਹੀ ਕਿ ਕਾਰ ਵਿਚ ਸਵਾਰ ਲੋਕਾਂ ਨੂੰ ਕੋਈ ਸੱਟ ਨਹੀਂ ਲੱਗੀ। ਲਾੜੀ ਵਾਲ-ਵਾਲ ਬਚ ਗਈ।  

 

ਹਾਦਸੇ ਦੀ ਸੂਚਨਾ ਮਿਲਣ ’ਤੇ ਟਰੈਫਿਕ ਪੁਲਿਸ ਦੇ ਇੰਚਾਰਜ ਸਤਨਾਮ ਸਿੰਘ ਮੌਕੇ ’ਤੇ ਪੁੱਜੇ। ਇਸ ਤੋਂ ਬਾਅਦ ਹੀ ਆਵਾਜਾਈ ਚਾਲੂ ਕੀਤੀ ਗਈ। ਸਤਨਾਮ ਸਿੰਘ ਨੇ ਦੱਸਿਆ ਕਿ ਕੁਝ ਵਾਹਨ ਆਪਸ ਵਿਚ ਟਕਰਾ ਗਏ। ਨਿੱਜੀ ਨੁਕਸਾਨ ਤੋਂ ਬਚਾਅ ਰਿਹਾ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ।