Punjab News: ਕਰ ਵਿਭਾਗ ਵਲੋਂ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਵਾਲਾ ਜੀ.ਐਸ.ਟੀ ਧੋਖੇਬਾਜ਼ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News: 'ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਜਿੱਠਿਆ ਜਾਵੇਗਾ'

Taxation Department nabs GST Fraudster for generating fake ITC news in punjabi

Taxation Department nabs GST Fraudster for generating fake ITC news in punjabi : ਪੰਜਾਬ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਇੱਕ ਵੱਡੀ ਸਫਲਤਾ ਹਾਸਿਲ ਕਰਦਿਆਂ ਫਤਿਹਗੜ੍ਹ ਸਾਹਿਬ ਪੁਲਿਸ ਦੇ ਨਾਲ ਇਕ ਸਾਂਝੇ ਆਪ੍ਰੇਸ਼ਨ ਰਾਹੀਂ ਇੱਕ ਜੀ.ਐਸ.ਟੀ ਧੋਖਾਧੜੀ ਕਰਨ ਵਾਲੇ ਇੱਕ ਅਜਿਹੇ ਸ਼ਖਸ ਨੂੰ ਗ੍ਰਿਫਤਾਰ ਕੀਤਾ ਹੈ ਜਿਸਦੇ ਦੁਆਰਾ 3.65 ਕਰੋੜ ਰੁਪਏ ਦਾ ਜਾਅਲੀ ਇੰਨਕਮ ਟੈਕਸ ਕ੍ਰੈਡਿਟ ਦਾ ਦਾਅਵਾ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: Farmer Protest: 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, SKM ਪੰਜਾਬ ਦਾ ਵੱਡਾ ਐਲਾਨ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਵਿਭਾਗ ਦੇ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਦੀਪਕ ਸ਼ਰਮਾ ਪੁੱਤਰ ਸੁਰਿੰਦਰ ਪਾਲ ਸ਼ਰਮਾ ਨੂੰ 25 ਜਨਵਰੀ, 2023 ਨੂੰ ਡਿਪਟੀ ਕਮਿਸ਼ਨਰ ਸਟੇਟ ਟੈਕਸ, ਲੁਧਿਆਣਾ ਵੱਲੋਂ ਐਕਟ ਦੀ ਧਾਰਾ 74 ਅਧੀਨ 3.65 ਕਰੋੜ ਰੁਪਏ ਦਾ ਜਾਅਲੀ ਆਈ.ਟੀ.ਸੀ ਦਾ ਦਾਅਵਾ ਕਰਨ ਬਦਲੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਉਸ ਨੇ ਨਾ ਤਾਂ ਟੈਕਸ ਜਮ੍ਹਾ ਕਰਵਾਇਆ ਅਤੇ ਨਾ ਹੀ ਕੋਈ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਇਸ ਉਪਰੰਤ 13 ਜੂਨ, 2023 ਨੂੰ ਵਿਭਾਗ ਵੱਲੋਂ ਐਕਟ ਅਨੁਸਾਰ ਇੱਕ ਆਦੇਸ਼ ਪਾਸ ਕਰਦਿਆਂ ਕੀਤਾ ਗਿਆ ਅਤੇ ਦੀਪਕ ਸ਼ਰਮਾ ਨੂੰ 4.45 ਕਰੋੜ ਰੁਪਏ ਵਿਆਜ ਅਤੇ 3.65 ਕਰੋੜ ਰੁਪਏ ਜੁਰਮਾਨੇ ਸਮੇਤ 11.75 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਗਿਆ।

ਇਹ ਵੀ ਪੜ੍ਹੋ: Bathinda News: ਬਠਿੰਡਾ 'ਚ ਮਿਲੀਆਂ 2 ਲਾਸ਼ਾਂ, ਇਲਾਕੇ ਵਿਚ ਫੈਲੀ ਸਨਸਨੀ  

ਵਿੱਤ ਮੰਤਰੀ ਨੇ ਦੱਸਿਆ ਕਿ ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸੇਲਜ ਟੈਕਸ ਅਧਿਕਾਰੀਆਂ ਵੱਲੋਂ ਜਾਂਚ ਕਰਨ ‘ਤੇ ਪਾਇਆ ਕਿ ਦੀਪਕ ਸ਼ਰਮਾ ਵੱਲੋਂ ਇੱਕ ਬੈਂਕ ਨੂੰ ਇੱਕ ਜਾਅਲੀ ਜੀ.ਐਸ.ਟੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਮ੍ਹਾ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਸੇਲ ਟੈਕਸ ਅਫਸਰ, ਫਤਿਹਗੜ੍ਹ ਸਾਹਿਬ ਦੀ ਬੇਨਤੀ 'ਤੇ ਬੈਂਕ ਵੱਲੋਂ ਇਹ ਬੈਂਕ ਖਾਤਾ ਫ੍ਰੀਜ਼ ਕਰ ਦਿੱਤਾ ਗਿਆ ਹੈ ਅਤੇ ਖਾਤੇ ਵਿੱਚ ਮੌਜੂਦ 26 ਲੱਖ ਰੁਪਏ ਦੀ ਰਿਕਵਰੀ ਲਈ ਉਕਤ ਬੈਂਕ ਨੂੰ ਨੋਟਿਸ ਭੇਜ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਸ.ਜੀ.ਐਸ.ਟੀ ਵਿਭਾਗ ਵੱਲੋਂ ਗਠਿਤ ਇੱਕ ਵਿਸ਼ੇਸ਼ ਟਾਸਕ ਫੋਰਸ ਨੇ ਪਿਛਲੇ ਕਈ ਹਫ਼ਤਿਆਂ ਦੌਰਾਨ ਪ੍ਰਾਪਤ ਸੂਚਨਾ 'ਤੇ ਕਾਰਵਾਈ ਕਰਦਿਆਂ ਫਤਹਿਗੜ੍ਹ ਸਾਹਿਬ ਪੁਲਿਸ ਦੇ ਸਹਿਯੋਗ ਨਾਲ ਮੁਲਜ਼ਮਾ ਨਾਲ ਜੁੜੇ ਕਈ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀ ਇਸ ਧੋਖਾਧੜੀ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਵਿੱਚ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਐਫ.ਆਈ.ਆਰ ਦਰਜ ਕੀਤੀ ਗਈ ਹੈ, ਅਤੇ ਇਸ ਧੋਖਾਧੜੀ ਦੀ ਕੁੱਲ ਰਕਮ ਦਾ ਪਤਾ ਲਗਾਉਣ ਅਤੇ ਚੋਰੀ ਕੀਤੇ ਟੈਕਸਾਂ ਦੀ ਵਸੂਲੀ ਲਈ ਜਾਂਚ ਜਾਰੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਵਿੱਤ ਕਮਿਸ਼ਨਰ ਕਰ-ਕਮ-ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਕਿਹਾ ਕਿ ਵਿਭਾਗ ਇੱਕ ਡਾਟਾ ਵਿਸ਼ਲੇਸ਼ਣ ਸਾਫਟਵੇਅਰ 'ਤੇ ਕੰਮ ਕਰ ਰਿਹਾ ਹੈ ਤਾਂ ਜੋ ਫਰਜ਼ੀ ਆਈ.ਟੀ.ਸੀ ਤਿਆਰ ਕਰਨ ਵਾਲਿਆਂ ਦੀ ਪਛਾਣ ਕਰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਹ ਸਫਲ ਆਪ੍ਰੇਸ਼ਨ ਨਾਲ ਜੀ.ਐਸ.ਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੀਤੀ ਜਾਣ ਵਾਲੀ ਧੋਖਾਧੜੀ ਦਾ ਮੁਕਾਬਲਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਜ਼ਬੂਤ ਅੰਤਰ-ਏਜੰਸੀ ਸਹਿਯੋਗ ਅਤੇ ਦ੍ਰਿੜ ਇਰਾਦੇ ਦੀ ਮਿਸਾਲ ਮਿਲੀ ਹੈ। ਉਨ੍ਹਾਂ ਟੈਕਸ ਚੋਰੀ ਵਿਰੁੱਧ ਸਰਕਾਰ ਦੇ ਜ਼ੀਰੋ-ਟੌਲਰੈਂਸ ਰੁਖ ਨੂੰ ਦੁਹਰਾਇਆ ਅਤੇ ਚੇਤਾਵਨੀ ਦਿੱਤੀ ਕਿ ਅਜਿਹੀਆਂ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਕਾਨੂੰਨ ਦੀ ਪੂਰੀ ਤਾਕਤ ਨਾਲ ਨਿਜਿੱਠਿਆ ਜਾਵੇਗਾ।

(For more Punjabi news apart from Taxation Department nabs GST Fraudster for generating fake ITC news in punjabi, stay tuned to Rozana Spokesman)