Faridkot Bus Accident: ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ
Faridkot Bus Accident: ਹਾਦਸੇ ਵਿਚ 5 ਲੋਕਾਂ ਦੀ ਹੋਈ ਮੌਤ
CM Bhagwant Mann expressed grief over the Faridkot bus accident
CM Bhagwant Mann expressed grief over the Faridkot bus accident: ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। CM ਭਗਵੰਤ ਮਾਨ ਨੇ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।
ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।