Faridkot Bus Accident News: ਫ਼ਰੀਦਕੋਟ ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ਵਿਚ ਡਿੱਗੀ, 5 ਲੋਕਾਂ ਦੀ ਮੌਤ
Faridkot Bus Accident News: ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਦਾ ਵਿਗੜਿਆ ਸੰਤੁਲਨ
Faridkot Bus Accident News in punjabi : ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਟੱਕਰ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ 'ਚ ਡਿੱਗ ਗਈ।
ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਸਵਾਰੀਆਂ ਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਦਾਖ਼ਲ ਕਰਵਾਇਆ ਗਿਆ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁੱਲ 'ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋਣ ਤੋਂ ਬਾਅਦ ਵਾਪਰਿਆ। ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸੇਮ ਨਾਲੇ ਵਿਚ ਜਾ ਡਿੱਗੀ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਤੇ ਇਸ ਵਿਚ ਕਈ ਸਵਾਰੀਆਂ ਸਨ।
ਫ਼ਿਲਹਾਲ ਮੌਕੇ 'ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਡੀਸੀ ਵਿਨੀਤ ਕੁਮਾਰ ਅਤੇ ਪੁਲਿਸ ਅਧਿਕਾਰੀ ਮੌਕੇ ’ਤੇ ਪੁੱਜੇ। ਐਸਐਸਪੀ ਪ੍ਰਗਿਆ ਜੈਨ ਨੇ ਦੱਸਿਆ ਕਿ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਹਾਦਸੇ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲ ਦਾ ਨਿਰਮਾਣ ਚੱਲ ਰਿਹਾ ਸੀ। ਸਾਡੀ ਪਹਿਲੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ।