Faridkot Bus Accident: ਫ਼ਰੀਦਕੋਟ ਬੱਸ ਹਾਦਸੇ ਤੋਂ ਬਾਅਦ ਫ਼ਰੀਦਕੋਟ ਕੋਟਕਪੂਰਾ ਰੋਡ ਅਗਲੇ 5 ਘੰਟਿਆਂ ਲਈ ਕੀਤਾ ਬੰਦ
Faridkot Bus Accident: ਬਦਲਵੇਂ ਰੂਟ ਕੀਤੇ ਜਾਰੀ
Faridkot Bus Accident: ਅੱਜ ਫ਼ਰੀਦਕੋਟ ਕੋਟਕਪੂਰਾ ਸੜਕ ’ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਕ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਸੇਮ ਨਾਲੇ ’ਚ ਜਾ ਡਿੱਗੀ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਹਾਦਸੇ ਤੋਂ ਬਾਅਦ ਫ਼ਰੀਦਕੋਟ ਕੋਟਕਪੂਰਾ ਰੋਡ ਅਗਲੇ 5 ਘੰਟਿਆਂ ਲਈ ਬੰਦ ਕਰ ਦਿੱਤਾ ਹੈ। ਟ੍ਰੈਫ਼ਿਕ ਪੁਲਿਸ ਫ਼ਰੀਦਕੋਟ ਨੇ ਚਹਿਲ ਰੋਡ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।
ਇਸ ਦੇ ਨਾਲ ਹੀ ਫ਼ਰੀਦਕੋਟ ਪ੍ਰਸ਼ਾਸਨ ਨੇ ਬੱਸ ਹਾਦਸੇ ਨੂੰ ਲੈ ਕੇ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। ਹਾਦਸੇ ਸਬੰਧੀ ਜ਼ਖ਼ਮੀਆਂ ਦੀ ਜਾਣਕਾਰੀ ਲਈ 98723-00138 'ਤੇ ਸੰਪਰਕ ਕਰ ਕੇ ਉਨ੍ਹਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਇਸ ਹਾਦਸੇ ਵਿਚ ਹੁਣ ਤੱਕ 5 ਲੋਕਾਂ ਦੀ ਮੌਤ ਦੀ ਖ਼ਬਰ ਹੈ। ਬਾਕੀ 21 ਗੰਭੀਰ ਲੋਕਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਫ਼ਰੀਦਕੋਟ ਹਸਪਤਾਲ ਵਿਚ ਦਾਖਲ ਹੋਏ 21 ਬੱਸ ਸਵਾਰਾਂ ਦੀ ਲਿਸਟ ਹੋਈ ਜਾਰੀ