Lehal Kalan murder Sangrur News
ਸੰਗਰੂਰ 'ਚ ਵੱਡੀ ਵਾਰਦਾਤ ਵਾਪਰੀ ਹੈ, ਇਥੇ ਪਿੰਡ ਲਹਿਲ ਕਲਾਂ ਵਿਖੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ 28 ਸਾਲ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਰਾਤ ਕਰੀਬ ਦੋ ਵਜੇ ਦੋ ਅਣਪਛਾਤੇ ਵਿਅਕਤੀ ਘਰ ਵਿੱਚ ਦਾਖ਼ਲ ਹੋਏ ਅਤੇ ਨੌਜਵਾਨ ‘ਤੇ ਫਾਇਰ ਕੀਤੇ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪਰਿਵਾਰਕ ਸੂਤਰਾਂ ਅਨੁਸਾਰ ਗੁਰਪ੍ਰੀਤ ਸਿੰਘ ਦੇ ਕਮਰੇ ਵਿਚ ਕੁੱਤਾ ਬੰਨਿਆ ਹੋਇਆ ਸੀ ਜਦੋਂ ਕੁੱਤਾ ਭੌਂਕਣ ਲੱਗਿਆ ਤਾਂ ਉਹ ਉਸ ਨੂੰ ਕਮਰੇ ਤੋਂ ਬਾਹਰ ਕੱਢਣ ਲੱਗਿਆ ਹੀ ਸੀ ਕਿ ਇਸ ਦੌਰਾਨ ਦੋ ਵਿਅਕਤੀਆਂ ਨੇ ਅਚਾਨਕ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਉਸ ਦੀ ਪੁੜਪੜੀ ਵਿਚ ਲੱਗੀਆਂ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਦੱਸ ਦੇਈਏ ਕਿ ਮ੍ਰਿਤਕ ਦਾ ਕਰੀਬ ਦੋ ਸਾਲ ਪਹਿਲਾਂ ਪ੍ਰੇਮ ਵਿਆਹ ਹੋਇਆ ਸੀ ਪ੍ਰੰਤੂ ਕਤਲ ਦੇ ਪਿੱਛੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।