ਪਟਿਆਲਾ: ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ
ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਆਵਾਜ਼ ਚੁੱਕਣ ਦੇ ਵਿਰੋਧ ਵਿਚ 6 ਵਿਦਿਆਰਥੀਆਂ ਨੂੰ ਸਸਪੈਂਡ ਕਰਕੇ ਯੂਨੀਵਰਸਿਟੀ ਤੋਂ ਬਾਹਰ ਕੱਢਿਆ
ਪਟਿਆਲਾ: ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਦਾ ਸੰਘਰਸ਼ ਅੱਜ ਚੌਥੇ ਦਿਨ ਵੀ ਜਾਰੀ ਹੈ।ਇਸ ਦੌਰਾਨ ਵਿਦਿਆਰਥੀਆਂ ਨੇ ਅੱਜ ਤੋਂ ਹੋਣ ਵਾਲੇ ਸਮੈਸਟਰ ਇਮਤਿਹਾਨਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਵਿਦਿਆਰਥੀ ਯੂਨੀਵਰਸਿਟੀ ਦੇ ਚਾਂਸਲਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨ ਮੁਰਾਰੀ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਚਾਂਸਲਰ ਨਾਲ ਮੀਟਿੰਗ ਵਿਚ ਹੱਲ ਨਿਕਲਣ ਦੀ ਸੰਭਾਵਨਾ ਹੈ।
ਦਰਅਸਲ ‘ਚ ਬੀਤੇ ਦਿਨੀਂ ਮੈੱਸ ਦੇ ਘਟੀਆ ਖਾਣੇ ਨੂੰ ਲੈ ਕੇ ਯੂਨੀਵਰਸਿਟੀ ਵਿਚ ਹੰਗਾਮਾ ਹੋ ਗਿਆ ਸੀ।ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਆਵਾਜ਼ ਚੁੱਕਣ ਦੇ ਵਿਰੋਧ ਵਿਚ 6 ਵਿਦਿਆਰਥੀਆਂ ਨੂੰ ਸਸਪੈਂਡ ਕਰਕੇ ਯੂਨੀਵਰਸਿਟੀ ਤੋਂ ਬਾਹਰ ਕੱਢ ਦਿੱਤਾ ਸੀ। ਜਿਸ ਤੋਂ ਬਾਅਦ ਰੋਸ ਵਜੋਂ ਸਾਰੀ ਯੂਨੀਵਰਸਿਟੀ ਉਨ੍ਹਾਂ 6 ਵਿਦਿਆਰਥੀਆਂ ਦੀ ਹਮਾਇਤ ‘ਤੇ ਉੱਤਰ ਆਈ ਸੀ
ਅਤੇ ਗੁੱਸੇ ਵਿਚ ਆਏ ਵਿਦਿਆਰਥੀਆਂ ਨੇ ਮੈੱਸ ਦੇ ਘਟੀਆ ਖਾਣੇ ਦੇ ਵਿਰੁੱਧ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ ਖਿਲਾਫ਼ ਸੜਕ ‘ਤੇ ਹੀ ਡੇਰੇ ਲਾ ਲਏ ਸਨ। ਇਸ ਦੌਰਾਨ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਬਾਹਰ ਵਿਦਿਆਰਥੀ ਪਿਛਲੇ 4 ਦਿਨਾਂ ਤੋਂ ਸੜਕ ‘ਤੇ ਯੂਨੀਵਰਸਿਟੀ ਪ੍ਰਬੰਧਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ।ਇਸ ਮੌਕੇ ਪੁਲਿਸ ਵੀ ਵੱਡੀ ਗਿਣਤੀ ਵਿਚ ਮੌਜੂਦ ਹੈ।