SGPC ਨੇ ਲਿਆ ਵੱਡਾ ਫੈਸਲਾ, ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੈਲਥ ਡਿਪਾਰਟਮੈਂਟ ਵਲੋਂ ਇੱਥੇ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸੈਨੇਟਾਈਜ਼ਰ...
ਅੰਮ੍ਰਿਤਸਰ : ਦੁਨੀਆ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਹੁਣ SGPC ਨੇ ਵੱਡਾ ਫੈਸਲਾ ਲੈਂਦੇ ਹੋਏ ਸਿਹਤ ਵਿਭਾਗ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ 'ਚ ਆਉਣ ਵਾਲੀਆਂ ਸੰਗਤਾਂ ਦੀ ਸਕਰੀਨਿੰਗ ਸ਼ੁਰੂ ਕਰ ਦਿੱਤੀ ਹੈ। ਹੁਣ ਦਰਬਾਰ ਸਾਹਿਬ ਆਉਣ ਵਾਲੀਆਂ ਸੰਗਤਾਂ ਦਾ ਪਹਿਲਾਂ ਸਰੀਰਕ ਟੈਂਪਰੇਚਰ ਚੈੱਕ ਕੀਤਾ ਜਾਵੇਗਾ
ਅਤੇ ਜੇਕਰ ਉਨ੍ਹਾਂ ਨੂੰ ਬੁਖਾਰ ਹੋਇਆ ਤਾਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ। ਇਸ ਦੀ ਸ਼ੁਰੂਆਤ ਹਰਮਿੰਦਰ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਕੀਤੀ ਗਈ ਹੈ। ਐੱਸ. ਜੀ. ਪੀ. ਸੀ. ਵਲੋਂ ਡਾਕਟਰ ਰੂਪ ਸਿੰਘ ਅਤੇ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਮੈਡੀਕਲ ਟੀਮ ਨੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਹੈ। ਡਾਕਟਰਾਂ ਦਾ ਇਹ ਕੈਂਪ 24 ਘੰਟੇ ਚੱਲੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੈਲਥ ਡਿਪਾਰਟਮੈਂਟ ਵਲੋਂ ਇੱਥੇ ਪਹੁੰਚਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਕਰੀਨਿੰਗ ਅਤੇ ਉਨ੍ਹਾਂ ਦੇ ਸੈਨੇਟਾਈਜ਼ਰ ਨਾਲ ਹੱਥ ਸਾਫ਼ ਕਰਵਾਏ ਜਾ ਰਹੇ ਹਨ ਤਾਂ ਜੋ ਇਸ ਨਾ-ਮੁਰਾਦ ਬਿਮਾਰੀ ਤੋਂ ਦੂਰੀ ਬਣਾਉਣ ਵਿਚ ਕੋਈ ਕਮੀ ਨਾ ਰਹਿ ਸਕੇ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬੋਰਡ ਵੀ ਲਗਾ ਦਿੱਤਾ ਗਿਆ ਹੈ, ਇਸ ਦੇ ਨਾਲ-ਨਾਲ ਡਬਲਯੂ. ਐੱਚ. ਓ. ਦੀਆਂ ਹਿਦਾਇਤਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।